ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ’ਚ ਹੋਈ ਈ.ਵੀ.ਐਮ. ਅਤੇ ਵੀ.ਵੀ.ਪੈਟ ਦੀ ਪਹਿਲੀ ਰੈਂਡੇਮਾਈਜੇਸ਼ਨ

Date:

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ’ਚ ਹੋਈ ਈ.ਵੀ.ਐਮ. ਅਤੇ ਵੀ.ਵੀ.ਪੈਟ ਦੀ ਪਹਿਲੀ ਰੈਂਡੇਮਾਈਜੇਸ਼ਨ

(TTT) ਹੁਸ਼ਿਆਰਪੁਰ, 22 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕਾ ਚੱਬੇਵਾਲ ਦੀ ਉਪ ਚੋਣ ਸਬੰਧੀ ਸਾਰੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਈ.ਵੀ.ਐਮ ਅਤੇ ਵੀ.ਵੀ.ਪੈਟਜ਼ ਦੀ ਪਹਿਲੀ ਰੈਂਡੇਮਾਈਜੇਸ਼ਨ ਕਰਵਾਈ ਗਈ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿੱਧੀਆਂ ਦੀ ਮੌਜੂਦਗੀ ਵਿਚ ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ ਮਸ਼ੀਨਾਂ ਨੂੰ ਮੁੱਖ ਚੋਣ ਕਮਿਸ਼ਨ ਵਲੋਂ ਬਣਾਏ ਗਏ ਸਾਫ਼ਟਵੇਅਰ ਨਾਲ ਰੈਂਡੇਮਾਈਜੇਸ਼ਨ ਦੀ ਪ੍ਰਕਿਰਿਆ ਨੂੰ ਪੂਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀ ਈ.ਵੀ.ਐਮ ਮੈਨੇਜਮੈਂਟ ਵਿਵਸਥਾ ਵਲੋਂ ਮਸ਼ੀਨਾਂ ਦੀ ਵੰਡ ਪਾਰਦਰਸ਼ੀ ਢੰਗ ਨਾਲ ਕੀਤੀ ਗਈ। ਵੀਡੀਓਗ੍ਰਾਫ਼ੀ ਤਹਿਤ ਹੋਈ ਇਸ ਸਾਰੀ ਪ੍ਰਕਿਰਿਆ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿੱਧੀਆਂ ਨੇ ਸੰਤੁਸ਼ਟੀ ਪ੍ਰਗਟ ਕੀਤੀ।ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੱਬੇਵਾਲ ਵਿਧਾਨ ਸਭਾ ਹਲਕੇ ਵਿਚ 205 ਪੋਲਿੰਗ ਬੂਥ ਹਨ। ਉਨ੍ਹਾਂ ਦੱਸਿਆ ਕਿ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ ਵਿਚ ਵਿਧਾਨ ਸਭਾ ਹਲਕੇ ਨੂੰ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਤੋਂ ਇਲਾਵਾ 20 ਫੀਸਦੀ ਬੈਲਟ ਯੂਨਿਟ, 20 ਫੀਸਦੀ ਕੰਟਰੋਲ ਯੂਨਿਟ ਅਤੇ 30 ਫੀਸਦੀ ਵੀ.ਵੀ.ਪੈਟ ਰਿਜ਼ਰਵ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਚੱਬੇਵਾਲ ਦੇ 205 ਪੋਲਿੰਗ ਬੂਥਾਂ ਲਈ 246 ਬੀ.ਯੂ, 246 ਸੀ.ਯੂ ਅਤੇ 266 ਵੀ.ਵੀ.ਪੈਟਜ਼ ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮਸ਼ੀਨਾਂ ਦੀ ਸੈਗਰੀਗੇਸ਼ਨ ਕਰਵਾ ਕੇ 23 ਅਕਤੂਬਰ ਨੂੰ ਸਵੇਰੇ 9 ਵਜੇ ਵੋਟਿੰਗ ਮਸ਼ੀਨਾਂ ਰਿਟਰਨਿੰਗ ਅਫ਼ਸਰ 044-ਚੱਬੇਵਾਲ ਨੂੰ ਦਿੱਤੀ ਜਾਵੇਗੀ। ਉਨ੍ਹਾਂ ਰਾਜਨੀਤਿਕ ਪਾਰਟੀਆ ਦੇ ਪ੍ਰਤੀਨਿੱਧੀਆਂ ਨੂੰ ਕਿਹਾ ਕਿ ਉਹ ਮਿਤੀਆਂ ਵਿਚ ਦਿੱਤੇ ਗਏ ਸਮੇਂ ’ਤੇ ਵੋਟਿੰਗ ਮਸ਼ੀਨਾਂ ਦੇਣ ਲਈ ਵੋਅਰ ਹਾਊਸ ਖੋਲ੍ਹਿਆ ਅਤੇ ਬੰਦ ਕੀਤਾ ਜਾਣਾ ਹੈ, ਇਸ ਲਈ ਉਹ ਨਿਸ਼ਚਿਤ ਵਿਚ ਉਨ੍ਹਾਂ ਦੇ ਪ੍ਰਤੀਨਿੱਧੀ ਜ਼ਰੂਰ ਪਹੁੰਚਣ। ਰਾਹੁਲ ਚਾਬਾ ਨੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿੱਧੀਆਂ ਨੂੰ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਬਾਰੇ ਜਾਣਕਾਰੀ ਦਿੱਤੀ। ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਕੁੱਲ 205 ਪੋਲਿੰਗ ਸਟੇਸ਼ਨ ਹਨ ਅਤੇ ਵੋਟਰਾਂ ਦੀ ਗਿਣਤੀ 1,59,141 ਹੈ ਜਿਸ ਵਿਚ 83,544 ਮਰਦ, 75,593 ਔਰਤ, 4 ਟਰਾਂਸਜੈਂਡਰ, 31 ਐਨ.ਆਰ.ਆਈ ਅਤੇ 601 ਸਰਵਿਸ ਇਸ ਮੌਕੇ ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਨੋਡਲ ਅਫ਼ਸਰ ਈ.ਵੀ.ਐਮ ਅਤੇ ਵੀ.ਵੀ.ਪੈਟ ਬਲਵਿੰਦਰ ਸਿੰਘ, ਸਹਾਇਕ ਨੋਡਲ ਅਫ਼ਸਰ ਈ.ਵੀ.ਐਮ ਅਤੇ ਵੀ.ਵੀ.ਪੈਟ ਜਸਪਾਲ ਸਿੰਘ, ਕਾਨੂੰਨਗੋ ਦੀਪਕ ਕੁਮਾਰ, ਲਖਬੀਰ ਸਿੰਘ, ਹਰਪ੍ਰੀਤ ਕੌਰ, ਆਮ ਅਦਮੀ ਪਾਰਟੀ ਦੇ ਜਸਪਾਲ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ ਅਤੇ ਭਾਜਪਾ ਤੋਂ ਭੂਸ਼ਣ ਕੁਮਾਰ ਸ਼ਰਮਾ ਵੀ ਮੌਜੂਦ ਸਨ।