ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਵਿੱਚ ਬੀ.ਬੀ.ਏ ਪੰਜਵੇਂ ਸਮੈਸਟਰ ਦਾ ਸ਼ਾਨਦਾਰ ਨਤੀਜਾ।
ਹੁਸ਼ਿਆਰਪੁਰ 16 ਫਰਵਰੀ ( ਬਜਰੰਗੀ ਪਾਂਡੇ ):ਪੰਜਾਬ ਯੂਨੀਵਰਸਿਟੀ, ਚੰਡੀਗੜ ਦੁਆਰਾ ਐਲਾਨੇ ਗਏ ਨਤੀਜਿਆਂ ਵਿੱਚ ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰਸ਼ਾਂਤ ਸੇਠੀ ਨੇ ਦੱਸਿਆ ਕਿ ਬੀ.ਬੀ.ਏ. ਪੰਜਵੇਂ ਸਮੈਸਟਰ ਦੇ ਜਸਮੀਤ ਸਿੰਘ ਨੇ 74.67% ਅੰਕ ਲੈ ਕੇ ਕਾਲਜ ਵਿੱਚ ਪਹਿਲਾ ਸਥਾਨ, ਗੀਤਾਂਜਲੀ ਨੇ 74.33% ਅੰਕ ਲੈ ਕੇ ਦੂਜਾ ਸਥਾਨ ਅਤੇ ਆਰਇਨ ਵਰਮਾ ਨੇ 73.83% ਅੰਕ ਲੈ ਕੇ ਕਾਲਜ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਆਪਣਾ, ਆਪਣੇ ਮਾਪਿਆਂ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਕਾਲਜ ਦੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਪ੍ਰਸ਼ਾਂਤ ਸੇਠੀ ਨੇ ਮੈਨੇਜਮੈਂਟ ਵਿਭਾਗ ਦੇ ਮੁਖੀ ਪ੍ਰੋ. ਜੋਤੀ ਬਾਲਾ ਅਤੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ |
ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਵਿੱਚ ਬੀ.ਬੀ.ਏ ਪੰਜਵੇਂ ਸਮੈਸਟਰ ਦਾ ਸ਼ਾਨਦਾਰ ਨਤੀਜਾ।
Date: