ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਲਾਈਵ ਹੋ ਕੇ ਦੱਸੀ ਇਹ ਗੱਲ

Date:

ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਲਾਈਵ ਹੋ ਕੇ ਦੱਸੀ ਇਹ ਗੱਲ

(GBCUPDATE) ਗੁਰਦਾਸਪੁਰ – ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਨ ਵਿਖੇ ਇੱਕ ਨੌਜਵਾਨ ਕਿਸਾਨ ਵੱਲੋਂ ਆੜ੍ਹਤੀ ਤੋਂ ਪ੍ਰੇਸ਼ਾਨ ਹੋ ਕੇ ਆਤਮ ਹੱਤਿਆ ਕਰ ਲਈ। ਕਿਸਾਨ ਵੱਲੋਂ ਮੌਤ ਤੋਂ ਪਹਿਲਾਂ ਇੱਕ ਲਾਈਵ ਵੀਡੀਓ ਵੀ ਬਣਾਈ ਗਈ ਜੋ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਹੀ ਹੈ। ਦੂਜੇ ਪਾਸੇ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਵੱਲੋਂ ਮ੍ਰਿਤਕ ਦੀ ਪਤਨੀ ਬਲਵਿੰਦਰ ਕੌਰ ਦੇ ਬਿਆਨਾਂ ਦੇ ਅਧਾਰ ਤੇ ਆੜ੍ਹਤੀ ਬੰਟੀ ਭਾਟੀਆ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਦੀ ਪਤਨੀ ਬਲਵਿੰਦਰ ਕੌਰ ਨੇ ਦੱਸਿਆ ਹੈ ਕਿ ਉਸ ਦੇ ਪਤੀ ਪਵਨਦੀਪ ਸਿੰਘ ਨੇ ਕਰੀਬ ਦੋ ਸਾਲ ਪਹਿਲਾਂ ਆੜ੍ਹਤੀ ਬੰਟੀ ਭਾਟੀਆ ਵਾਸੀ ਫਤਿਹਗੜ੍ਹ ਚੂੜੀਆਂ ਤੋਂ ਆਪਣੇ ਮੁੰਡੇ ਦੀ ਬਿਮਾਰੀ ਅਤੇ ਘਰੇਲੂ ਜ਼ਰੂਰਤ ਵਾਸਤੇ ਕਰੀਬ ਢਾਈ ਲੱਖ ਰੁਪਏ ਲਏ ਸਨ ਅਤੇ ਜੋ ਸਾਡੀ ਆਰਥਿਕ ਹਾਲਤ ਕਮਜ਼ੋਰ ਹੋਣ ਕਰਕੇ ਸਮੇਂ ਸਿਰ ਨਹੀਂ ਦਿੱਤੇ ਗਏ। ਆੜ੍ਹਤੀ ਨੇ ਵਿਆਜ ਪਾ ਕੇ ਰਕਮ ਜ਼ਿਆਦਾ ਬਣਾ ਲਈ ਅਤੇ ਸਾਡੇ ਨਾਲ ਕੋਈ ਹਿਸਾਬ ਕਿਤਾਬ ਨਹੀਂ ਕੀਤਾ ਅਤੇ ਉਸ ਦੇ ਬਦਲੇ ਸਾਡਾ ਟਰੈਕਟਰ 275 ਮਹਿੰਦਰਾ ਵੀ ਕਰੀਬ 6 ਮਹੀਨੇ ਪਹਿਲਾਂ ਆੜਤੀ ਲੈ ਗਿਆ ਅਤੇ ਟਰੈਕਟਰ ਲਿਜਾਣ ਦੇ ਬਾਅਦ ਵੀ ਕੋਈ ਹਿਸਾਬ ਨਹੀਂ ਕੀਤਾ ਗਿਆ। ਮੇਰੇ ਪਤੀ ਨੇ ਸਫ਼ੈਦੇ ਵੇਚ ਕੇ 1 ਲੱਖ ਰੁਪਏ ਵੀ ਦਿੱਤੇ ਸਨ।

Share post:

Subscribe

spot_imgspot_img

Popular

More like this
Related

“ਵੀ.ਵੀ.ਆਈ.ਪੀ. ਦੌਰੇ ਦੀ ਤਿਆਰੀ: ਹੁਸ਼ਿਆਰਪੁਰ ਵਿੱਚ ਸੁਰੱਖਿਆ ਪ੍ਰਬੰਧਾਂ ਲਈ ਅਹਿਮ ਮੀਟਿੰਗ”

ਵੀ.ਵੀ.ਆਈ.ਪੀ. ਦੇ ਆਉਣ ਵਾਲੇ ਦੌਰੇ ਨੂੰ ਧਿਆਨ ਵਿੱਚ ਰੱਖਦੇ...

ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਨੂੰ ਕੀਤਾ ਜਾਵੇਗਾ ਲਾਗੂ

ਹੁਸ਼ਿਆਰਪੁਰ, 25 ਫਰਵਰੀ, ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ...