ਭਾਰਤ-ਪਾਕਿ ਸਰਹੱਦ ਕੰਡਿਆਲੀ ਤਾਰ ਦੇ ਪਾਰ ਕਾਸ਼ਤ ਕਰਨ ਵਾਲੇ ਕਿਸਾਨ ਦੋਹਰੀ ਮਾਰ ਦਾ ਹੋ ਰਹੇ ਸ਼ਿਕਾਰ
(TTT)ਗੁਰਦਾਸਪੁਰ (ਵਿਨੋਦ) : ਵੈਸੇ ਤਾਂ ਜ਼ਿਲ੍ਹਾ ਗੁਰਦਾਸਪੁਰ ’ਚ ਭਾਰਤ ਪਾਕਿ ਸੀਮਾ ’ਤੇ ਵੱਸੇ ਪਿੰਡਾਂ ਦੇ ਕਿਸਾਨ ਭਾਰਤ ਪਾਕਿਸਤਾਨ ਦੇ ਵਿਚ ਦੋ ਖਤਰਨਾਕ ਜੰਗ ਦਾ ਦੁੱਖ ਝੱਲ ਚੁੱਕੇ ਹਨ। ਇਸ ਤੋਂ ਇਲਾਵਾ ਅੱਤਵਾਦ ਦੇ ਦੌਰ ’ਚ ਵੀ ਸਭ ਤੋਂ ਜ਼ਿਆਦਾ ਮਾਰ ਸੀਮਾ ਤੇ ਵੱਸੇ ਪਿੰਡਾਂ ਦੇ ਕਿਸਾਨਾਂ ਨੂੰ ਹੀ ਪਈ, ਜਿਨ੍ਹਾਂ ਦੀ ਜ਼ਮੀਨ ਭਾਰਤ ਸਰਕਾਰ ਵੱਲੋਂ ਲਗਾਈ ਕੰਡਿਆਲੀ ਤਾਰ ਦੇ ਪਾਰ ਸੀ ਪਰ ਇਨ੍ਹਾਂ ਕਿਸਾਨਾਂ ਦੀਆਂ ਮੁਸੀਬਤਾਂ ਅਜੇ ਵੀ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ।
ਜਦੋਂ ਪੰਜਾਬ ਵਿਚ ਅੱਤਵਾਦ ਆਪਣੇ ਸਿਖਰ ’ਤੇ ਸੀ ਤਾਂ ਪਾਕਿਸਤਾਨ ਤੋਂ ਅੱਤਵਾਦੀਆਂ ਦੀ ਘੁਸਪੈਠ ਅਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਲਈ ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਲੱਗਦੀ ਪੰਜਾਬ ਦੀ ਲਗਭਗ 560 ਕਿਲੋਮੀਟਰ ਸਰਹੱਦ ’ਤੇ ਉੱਚੀ ਕੰਡਿਆਲੀ ਤਾਰ ਲਗਾ ਦਿੱਤੀ ਸੀ, ਜਿਸ ਕਾਰਨ ਅੱਤਵਾਦੀਆਂ ਦੀ ਘੁਸਪੈਠ ਨੂੰ ਰੋਕਿਆ ਗਿਆ ਪਰ ਕਿਸਾਨਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ