News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ: ਅਨੁਰਾਗ ਵਰਮਾ

ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ: ਅਨੁਰਾਗ ਵਰਮਾ

(TTT)ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੂਬੇ ਵਿੱਚ ਚੱਲ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਬੇਮੌਸਮੀ ਮੌਸਮ ਨਾਲ ਹੋਏ ਖਰਾਬ ਹੋਈ ਫਸਲ ਦਾ ਜਾਇਜ਼ਾ ਲੈਣ ਲਈ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਹਰ ਹਾਲਤ ਵਿੱਚ ਯਕੀਨੀ ਬਣਾਉਣ ਕਿ ਕਿਸਾਨਾਂ ਵੱਲੋਂ ਮੰਡੀ ਵਿੱਚ ਲਿਆਂਦੀ ਗਈ ਫਸਲ ਦੀ ਫੌਰੀ ਤੌਰ ਉਤੇ ਖਰੀਦ ਹੋਵੇ। ਇਸ ਦੇ ਨਾਲ ਹੀ 48 ਘੰਟੇ ਦੇ ਅੰਦਰ-ਅੰਦਰ ਖਰੀਦੀ ਫਸਲ ਦੀ ਅਦਾਇਗੀ ਕਿਸਾਨ ਦੇ ਖਾਤੇ ਵਿੱਚ ਯਕੀਨੀ ਬਣਾਈ ਜਾਵੇ।
ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਹਰ ਰੋਜ਼ ਆਪਣੇ ਜਿਲ੍ਹੇ ਦੀ ਖਰੀਦ ਏਜੰਸੀਆਂ ਨਾਲ ਮੀਟਿੰਗ ਕਰਨ ਜਿਸ ਵਿੱਚ ਉਹ ਜਿਲ੍ਹੇ ਦੀ ਹਰ ਮੰਡੀ ਦੇ ਵਿੱਚ ਹੋ ਰਹੀ ਖਰੀਦ ਦੀ ਸਮੀਖਿਆ ਕਰਨ। ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਉਹ ਨਿੱਜੀ ਤੌਰ ਤੇ ਮੰਡੀਆਂ ਦਾ ਦੌਰਾ ਕਰਨ।ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਆਦੇਸ਼ ਦਿੱਤਾ ਕਿ ਉਹ ਬੇਮੌਸਮੀ ਬਾਰਿਸ਼ ਨਾਲ ਹੋਏ ਕਿਸਾਨਾਂ ਦੇ ਨੁਕਸਾਨ ਸਬੰਧੀ ਸਰਕਾਰ ਨੂੰ ਫੌਰੀ ਤੌਰ ਉਤੇ ਰਿਪੋਰਟ ਭੇਜਣ। ਜਿਸ ਕਿਸੇ ਪਿੰਡ ਵਿੱਚ ਵੀ ਬੇਮੌਸਮੀ ਬਾਰਿਸ਼ ਕਾਰਨ ਫਸਲ ਦਾ ਨੁਕਸਾਨ ਹੋਇਆ ਹੈ, ਉਸ ਪਿੰਡ ਦਾ ਡਿਪਟੀ ਕਮਿਸ਼ਨਰ ਜਾਂ ਐਸ.ਡੀ.ਐਮ. ਵੱਲੋਂ ਨਿੱਜੀ ਤੌਰ ਉਤੇ ਦੌਰਾ ਕੀਤਾ ਜਾਵੇ।