ਪਤਨੀ ਤੇ ਸਾਲੇ ਤੋਂ ਤੰਗ ਆ ਕੇ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ
(TTT)ਥਾਣਾ ਕੱਥੂਨੰਗਲ ਅਧੀਨ ਪੈਂਦੇ ਪਿੰਡ
ਅਜੈਬਵਾਲੀ ਦੇ ਰਹਿਣ ਵਾਲੇ ਨੌਜਵਾਨ ਜਗਰੂਪ ਸਿੰਘ, ਜਿਸ ਦਾ 4 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ, ਨੇ ਆਪਣੀ ਪਤਨੀ ਅਤੇ ਸਾਲੇ ਤੋਂ ਤੰਗ ਆ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਜਗਰੂਪ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਪਿੰਡ ਅਜੈਬਵਾਲੀ ਦਾ ਵਿਆਹ ਚਾਰ ਮਹੀਨੇ ਪਹਿਲਾਂ ਲਵਲੀਨ ਕੌਰ ਪੁੱਤਰੀ ਬਲਦੇਵ ਸਿੰਘ ਵਾਸੀ ਪਿੰਡ ਬਾਬੋਵਾਲ ਥਾਣਾ ਕੱਥੂਨੰਗਲ ਨਾਲ ਹੋਇਆ ਸੀ। ਇਸ ਦੌਰਾਨ ਪਤੀ-ਪਤਨੀ ਵਿਚਕਾਰ ਝਗੜਾ ਸ਼ੁਰੂ ਹੋ ਗਿਆ ਅਤੇ ਲਵਲੀਨ ਕੌਰ ਆਪਣੇ ਨਾਨਕੇ ਘਰ ਚਲੀ ਗਈ। ਉਹ ਆਪਣੇ ਭਰਾ ਲਵਕਰਨ ਸਿੰਘ ਨਾਲ ਮਿਲ ਕੇ ਆਪਣੇ ਪਤੀ ਨੂੰ ਤੰਗ-ਪ੍ਰੇਸ਼ਾਨ ਕਰ ਰਹੀ ਸੀ। ਪਤਨੀ ਅਤੇ ਸਾਲੇ ਤੋਂ ਤੰਗ ਆ ਕੇ ਨੌਜਵਾਨ ਜਗਰੂਪ ਸਿੰਘ ਨੇ ਦੋ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ ਕੱਥੂਨੰਗਲ ਦੀ ਪੁਲਿਸ ਵੱਲੋਂ ਖ਼ੁਦਕੁਸ਼ੀ ਕਰਨ ਵਾਲੇ ਕਥਿਤ ਮੁਲਜ਼ਮ ਲਵਲੀਨ ਕੌਰ ਅਤੇ ਉਸ ਦੇ ਭਰਾ ਲਵਕਰਨ ਸਿੰਘ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 306, 34 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।