ਭਵਾਨੀਗੜ੍ਹ ਦੇ ਰਾਮਗੜ੍ਹ ‘ਚ ਅੱਗ ਦਾ ਤਾਂਡਵ, ਕਿਸਾਨਾਂ ਦਾ 400 ਏਕੜ ਦੇ ਲਗਭਗ ਨਾੜ ਕੀਤਾ ਰਾਖ

Date:

ਭਵਾਨੀਗੜ੍ਹ ਦੇ ਰਾਮਗੜ੍ਹ ‘ਚ ਅੱਗ ਦਾ ਤਾਂਡਵ, ਕਿਸਾਨਾਂ ਦਾ 400 ਏਕੜ ਦੇ ਲਗਭਗ ਨਾੜ ਕੀਤਾ ਰਾਖ

(TTT) ਨੇੜਲੇ ਪਿੰਡ ਰਾਮਗੜ੍ਹ ਦੇ ਖੇਤਾਂ ਵਿੱਚ ਸ਼ਨੀਵਾਰ ਨੂੰ ਅੱਗ ਨੇ ਤਾਂਡਵ ਮਚਾ ਦਿੱਤਾ। ਦੁਪਹਿਰ ਸਮੇਂ ਲੱਗੀ ਅੱਗ ਕਾਰਨ ਦੋ ਦਰਜਨ ਕਿਸਾਨਾਂ ਦਾ ਕਰੀਬ 300-400 ਏਕੜ ਨਾੜ ਤੇ ਇੱਕ ਕਿਸਾਨ ਦੀ ਕਰੀਬ 400-500 ਟਰਾਲੀ ਤੂੜੀ ਸੜ ਕੇ ਸੁਆਹ ਹੋ ਗਈ ਉੱਥੇ ਹੀ ਖੇਤਾਂ ਨੇੜੇ ਬਾੜੇ ‘ਚ ਖੜ੍ਹੀਆਂ 50 ਦੇ ਕਰੀਬ ਭੇਡਾਂ-ਬੱਕਰੀ ਵੀ ਇਸ ਭਿਆਨਕ ਅੱਗ ਦੀ ਲਪੇਟ ਆ ਜਾਣ ਕਾਰਨ ਜਿੰਦਾ ਸੜ ਗਈਆਂ। ਪਿੰਡ ਵਾਸੀਆਂ ਨੇ ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਕਾਰਨ ਅੱਗ ਲੱਗਣ ਦਾ ਖਦਸਾ ਜਾਹਿਰ ਕੀਤਾ ਹੈ।
ਘਟਨਾ ਸਬੰਧੀ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਦੁਪਹਿਰ ਇੱਕ- ਡੇਢ ਵਜੇ ਦੇ ਕਰੀਬ ਕਪਿਆਲ ਨਹਿਰ ਵਾਲੇ ਪੁਲ ਨੇੜਲੇ ਖੇਤਾਂ ਤੋਂ ਸ਼ੁਰੂ ਹੋਈ ਅੱਗ ਉਨ੍ਹਾਂ ਦੇ ਪਿੰਡ ਵੱਲ ਨੂੰ ਵੱਧਦੀ ਚਲੀ ਗਈ ਤੇ ਅੱਗ ਨੇ ਕੁੱਝ ਹੀ ਮਿੰਟਾਂ ‘ਚ 20-25 ਕਿਸਾਨਾਂ ਦੇ ਖੇਤਾਂ ਦੇ 300-400 ਏਕੜ ਨਾੜ ਨੂੰ ਜਲਾ ਕੇ ਰਾਖ ਕਰ ਦਿੱਤਾ। ਇਸ ਦੌਰਾਨ ਭਿਆਨਕ ਅੱਗ ਕਾਰਨ 3-4 ਪਾਥੀਆਂ ਵਾਲੇ ਗੁਹਾਰੇ ਤੇ ਪਿੰਡ ਦੀ ਫਿਰਨੀ ਦੇ ਨਾਲ ਗਰੀਬ ਮਜਦੂਰ ਪਰਿਵਾਰ ਨਾਲ ਸਬੰਧਤ ਮਹਿੰਦਰ ਸਿੰਘ ਪੁੱਤਰ ਸਾਧੂ ਸਿੰਘ ਵੱਲੋਂ ਬਣਾਏ ਪਸ਼ੂਆਂ ਦੇ ਵਾੜੇ ‘ਚ ਖੜ੍ਹੀਆਂ ਉਸ ਦੀਆਂ 40-45 ਦੇ ਕਰੀਬ ਭੇਡਾਂ-ਬੱਕਰੀਆਂ ਵੀ ਜਿੰਦਾ ਸੜ ਗਈਆਂ।