ਬਾਰਿਸ਼ ਮਗਰੋਂ ਲੁਧਿਆਣਾ ‘ਚ ਬਣੇ ਹੜ੍ਹ ਵਰਗੇ ਹਾਲਾਤ, ਨਗਰ ਨਿਗਮ ਦੇ ਦਾਅਵਿਆਂ ਦੀ ਨਿਕਲੀ ਹਵਾ
ਲੁਧਿਆਣਾ (TTT): ਮੌਸਮ ਵਿਚ ਅਚਾਨਕ ਆਈ ਤਬਦੀਲੀ ਦੇ ਚਲਦਿਆਂ ਭਾਰੀ ਬਾਰਿਸ਼ ਮਗਰੋਂ ਭਾਵੇਂ ਗਰਮੀ ਤੋਂ ਪਰੇਸ਼ਾਨ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ, ਪਰ ਬਾਰਿਸ਼ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਦੀਆਂ ਸਮੱਸਿਆਵਾਂ ਉਸ ਤੋਂ ਕਈ ਗੁਣਾ ਵੱਧ ਗਈਆਂ ਹਨ। ਕਿਉਂਕਿ ਮਹਾਨਗਰ ਦੇ ਕਈ ਇਲਾਕਿਆਂ ਵਿਚ ਬਾਰਿਸ਼ ਬੰਦ ਹੋਣ ਦੇ ਕਾਫ਼ੀ ਦੇਰ ਬਾਅਦ ਵੀ ਪਾਣੀ ਇਕੱਠਾ ਰਹਿਣ ਕਾਰਨ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਜਿਸ ਨਾਲ ਸਿਵਰੇਜ ਤੇ ਰੋਡ ਜਾਲੀਆਂ ਦੀ ਸਫਾਈ ਨੂੰ ਲੈ ਕੇ ਨਗਰ ਨਿਗਮ ਦੇ ਦਾਅਵਿਆਂ ਦੀ ਹਵਾ ਨਿਕਲ ਗਈ ਹੈ। ਇਸ ਨੂੰ ਵੇਖ ਕੇ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਮਾਨਸੂਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਕੀਤੀਆਂ ਗਈਆਂ ਤਿਆਰੀਆਂ ਮੀਟਿੰਗਾਂ ਤੇ ਕਾਗਜ਼ੀ ਕਾਰਵਾਈ ਤਕ ਹੀ ਸੀਮਤ ਹੋ ਕੇ ਰਹਿ ਗਈਆਂ।