33 ਸਾਲ ਦੇ ਲੰਮੇ ਵਕਫੇ ਪਿੱਛੋਂ ਸਾਬਕਾ PM ਮਨਮੋਹਨ ਸਿੰਘ ਰਾਜ ਸਭਾ ਤੋਂ ਹੋਏ ਰਿਟਾਇਰ
(TTT)ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅੱਜ ਰਾਜ ਸਭਾ ਤੋਂ ਸੇਵਾਮੁਕਤ ਹੋ ਗਏ ਹਨ। ਉਨ੍ਹਾਂ ਦੀ ਸੇਵਾਮੁਕਤੀ ‘ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਕ ਭਾਵੁਕ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਹੁਣ ਤੁਸੀਂ ਰਾਜ ਸਭਾ ਵਿੱਚ ਨਹੀਂ ਰਹੋਗੇ ਅਤੇ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈ ਰਹੇ ਹੋ। ਹਾਲਾਂਕਿ ਇਸ ਤੋਂ ਬਾਅਦ ਵੀ ਦੇਸ਼ ਦੇ ਲੋਕਾਂ ਲਈ ਤੁਹਾਡੀ ਆਵਾਜ਼ ਬੁਲੰਦ ਹੁੰਦੀ ਰਹੇਗੀ।