ਪਿੰਡ ਅੱਤੋਵਾਲ ਵਿੱਚ ਜਲ ਪ੍ਰਾਜੈਕਟ ਦਾ ਨੀਂਹ ਪੱਥਰ, ਐਮ.ਪੀ ਡਾ.ਰਾਜਕੁਮਾਰ ਚੱਬੇਵਾਲ ਨੇ ਕੀਤਾ ਉਦਘਾਟਨ
ਹੁਸ਼ਿਆਰਪੁਰ (ਪੱਤਰ ਪ੍ਰੇਰਕ):(TTT) ਪਿੰਡ ਅੱਤੋਵਾਲ ਦੇ ਵਸਨੀਕਾਂ ਲਈ ਪਾਣੀ ਦੇ ਸੰਕਟ ਨੂੰ ਖਤਮ ਕਰਨ ਲਈ ਅਹਿਮ ਕਦਮ ਚੁੱਕਦਿਆਂ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ 78 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਜਲ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਡਾ.ਇਸ਼ਾਂਕ ਚੱਬੇਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਸੰਸਦ ਮੈਂਬਰ ਚੱਬੇਵਾਲ ਨੇ ਕਿਹਾ ਕਿ “ਪਾਣੀ ਹੀ ਜੀਵਨ ਹੈ” ਅਤੇ ਇਸ ਪ੍ਰੋਜੈਕਟ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨਾ ਹੈ। ਇਸ ਪ੍ਰਾਜੈਕਟ ਤਹਿਤ ਪਿੰਡ ਅੱਤੋਵਾਲ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇਗਾ। ਸੰਸਦ ਮੈਂਬਰ ਨੇ ਕਿਹਾ ਕਿ ਇਸ ਯੋਜਨਾ ਦਾ ਸਿੱਧਾ ਲਾਭ ਪਿੰਡ ਦੇ 1000 ਤੋਂ ਵੱਧ ਪਰਿਵਾਰਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਪਿੰਡ ਵਾਸੀਆਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਆਵੇਗਾ, ਕਿਉਂਕਿ ਇੱਥੋਂ ਦੇ ਲੋਕ ਲੰਮੇ ਸਮੇਂ ਤੋਂ ਪਾਣੀ ਦੀ ਕਿੱਲਤ ਨਾਲ ਜੂਝ ਰਹੇ ਸਨ। ਹੁਣ ਇਸ ਨਵੀਂ ਪਹਿਲ ਨਾਲ ਪਿੰਡ ਦੇ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ।ਡਾ. ਚੱਬੇਵਾਲ ਨੇ ਇਸ ਮੌਕੇ ਪਾਣੀ ਦੀ ਸੰਭਾਲ ਅਤੇ ਪ੍ਰਬੰਧਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ |ਉਨ੍ਹਾਂ ਪਿੰਡ ਵਾਸੀਆਂ ਨੂੰ ਪਾਣੀ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਜੇਕਰ ਅੱਜ ਅਸੀਂ ਪਾਣੀ ਦੀ ਸਹੀ ਵਰਤੋਂ ਨਾ ਕੀਤੀ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਸਕਦੀ ਹੈ। ਉਨ੍ਹਾਂ ਸਾਰਿਆਂ ਨੂੰ ਪਾਣੀ ਦੀ ਬਰਬਾਦੀ ਰੋਕਣ ਅਤੇ ਇਸ ਦੀ ਸੰਭਾਲ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਥਾਨਕ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਸੰਸਦ ਮੈਂਬਰ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਇਸ ਪ੍ਰਾਜੈਕਟ ਲਈ ਵਧਾਈ ਦਿੱਤੀ। ਬਲਾਕ ਪ੍ਰਧਾਨ ਸੁਰਿੰਦਰ ਸਿੰਘ ਨੇ ਕਿਹਾ ਕਿ ਇਹ ਸਕੀਮ ਪਿੰਡ ਦੇ ਵਿਕਾਸ ਲਈ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਪਿੰਡ ਦੇ ਲੋਕਾਂ ਨੂੰ ਪਾਣੀ ਲਈ ਸੰਘਰਸ਼ ਨਹੀਂ ਕਰਨਾ ਪਵੇਗਾ ਅਤੇ ਉਨ੍ਹਾਂ ਦੀਆਂ ਪਾਣੀ ਸਬੰਧੀ ਸਾਰੀਆਂ ਸਮੱਸਿਆਵਾਂ ਹੱਲ ਹੋ ਜਾਣਗੀਆਂ। ਐਮ.ਪੀ ਚੱਬੇਵਾਲ ਨੇ ਇਹ ਵੀ ਦੱਸਿਆ ਕਿ ਇਹ ਪ੍ਰੋਜੈਕਟ ਪੰਜਾਬ ਸਰਕਾਰ ਦੀਆਂ ਪੇਂਡੂ ਵਿਕਾਸ ਸਕੀਮਾਂ ਦਾ ਇੱਕ ਹਿੱਸਾ ਹੈ, ਜਿਸ ਤਹਿਤ ਪੰਜਾਬ ਦੇ ਹੋਰਨਾਂ ਪਿੰਡਾਂ ਵਿੱਚ ਵੀ ਅਜਿਹੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਲ ਜੀਵਨ ਮਿਸ਼ਨ ਤਹਿਤ ਪੰਜਾਬ ਸਰਕਾਰ ਦਾ ਉਦੇਸ਼ ਹਰ ਘਰ ਤੱਕ ਸ਼ੁੱਧ ਅਤੇ ਸੁਰੱਖਿਅਤ ਪਾਣੀ ਮੁਹੱਈਆ ਕਰਵਾਉਣਾ ਹੈ। ਇਸ ਨੀਂਹ ਪੱਥਰ ਸਮਾਗਮ ਵਿੱਚ ਸਥਾਨਕ ਆਗੂਆਂ, ਅਧਿਕਾਰੀਆਂ ਅਤੇ ਪਿੰਡ ਵਾਸੀਆਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਪ੍ਰੋਗਰਾਮ ਦੇ ਅੰਤ ਵਿੱਚ ਸੰਸਦ ਮੈਂਬਰ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਹੋਰ ਸਮੱਸਿਆਵਾਂ ਵੀ ਸੁਣੀਆਂ। ਪਿੰਡ ਵਾਸੀਆਂ ਨੇ ਇਸ ਜਲ ਪ੍ਰਾਜੈਕਟ ਲਈ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਕਿ ਇਸ ਯੋਜਨਾ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇਗਾ। ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਨਾਲ ਪਿੰਡ ਅੱਤੋਵਾਲ ਵਿੱਚ ਇੱਕ ਨਵੇਂ ਦੌਰ ਦੀ ਸ਼ੁਰੂਆਤ ਹੋਈ ਹੈ, ਜਿੱਥੇ ਪਾਣੀ ਦੀ ਸਮੱਸਿਆ ਹੁਣ ਬੀਤੇ ਦਾ ਹਿੱਸਾ ਬਣ ਜਾਵੇਗੀ।ਇਸ ਮੌਕੇ ਗੁਰਬਖਸ਼ ਸਿੰਘ ਕਾਕੂ ਲੰਬੜਦਾਰ, ਰਘੁਵੀਰ ਸਿੰਘ ਸਾਬਕਾ ਸਰਪੰਚ, ਲੰਬੜਦਾਰ ਰਾਮਪ੍ਰਕਾਸ਼, ਲੰਬੜਦਾਰ ਬਲਵਿੰਦਰ ਸਿੰਘ, ਬਲਵੀਰ ਸਿੰਘ ਫੌਜੀ, ਸੁਰਜੀਤ ਕੌਰ, ਚਰਨ ਸਿੰਘ, ਅਜੀਤ ਸਿੰਘ, ਦਿਆਲ ਸਿੰਘ, ਸੁਖਦੇਵ ਸਿੰਘ, ਜਸਪਾਲ ਸਿੰਘ, ਅਮਰਜੋਤ ਸਿੰਘ, ਕਮਲਜੀਤ ਸਿੰਘ, ਸਵਰਨ. ਸਿੰਘ, ਪਰਮਜੀਤ ਸਿੰਘ, ਸੁਰਿੰਦਰ ਸਿੰਘ, ਦੇਵਰਾਜ, ਮੋਹਨ ਸਿੰਘ, ਹਰਮਿੰਦਰ ਸਿੰਘ ਆਦਿ ਹਾਜ਼ਰ ਸਨ।