ਹੁਸ਼ਿਆਰਪੁਰ ਚ ਹੋਇਆ ਭਿਆਨਕ ਹਾਦਸਾ ਹਾਦਸੇ ਦਾ ਸ਼ਿਕਾਰ ਇੱਕੋ ਪਰਿਵਾਰ ਦੇ ਚਾਰ ਜੀਅ
(TTT)ਇਸ ਵਕਤ ਦੀ ਵੱਡੀ ਅਤੇ ਮੰਦਭਾਗੀ ਖਬਰ ਹੁਸ਼ਿਆਰਪੁਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਹੋਸ਼ਿਆਰਪੁਰ ਟਾਂਡਾ ਰੋਡ ਤੇ ਪੈਂਦੇ ਐਡਾ ਸਰਾਂ ਨਜ਼ਦੀਕ ਹੋਏ ਭਿਆਨਕ ਸੜਕ ਹਾਦਸੇ ਚ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਤੇ ਇੱਕ ਮਹਿਲਾ ਗੰਭੀਰ ਰੂਪ ਚ ਜ਼ਖਮੀ ਹੋਈ ਹੈ। ਮ੍ਰਿਤਕਾ ਚ ਇੱਕ ਛੋਟਾ ਬੱਚਾ ਵੀ ਸ਼ਾਮਿਲ ਹ ਦੁੱਖਤ ਪਰਿਵਾਰ ਕਿੱਥੋਂ ਦਾ ਰਹਿਣ ਵਾਲਾ ਇਸ ਬਾਰੇ ਹਾਲੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਤੇ ਜਿਸ ਇਨੋਵਾ ਗੱਡੀ ਚ ਉਕਤ ਪਰਿਵਾਰ ਸ਼ਾਮਿਲ ਸੀ ਉਹ JK ਨੰਬਰ ਦੀ ਗੱਡੀ ਹੈ ਜਾਣਕਾਰੀ ਮੁਤਾਬਿਕ ਇਹ ਹਾਦਸਾ ਉਸ ਵਕਤ ਵਾਪਰਿਆ ਜਦੋਂ ਗੱਡੀ ਸਵਾਰ ਪਰਿਵਾਰ ਹੋਸ਼ਿਆਰਪੁਰ ਵੱਲ ਨੂੰ ਜਾ ਰਿਹਾ ਸੀ ਤੇ ਸਾਹਮਣੇ ਤੋਂ ਆ ਰਹੇ ਟਰੱਕ ਨੇ ਗੱਡੀ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਇਹ ਹਾਦਸਾ ਵਾਪਰਿਆ। ਘਟਨਾ ਦੀ ਜਾਣਕਾਰੀ ਦਿੰਦਿਆਂ ਐਸਐਸ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਐਡਾ ਸਥਾਨ ਨਜ਼ਦੀਕ ਇੱਕ ਹਾਦਸਾ ਹੋਇਆ ਜਿਸ ਤੋਂ ਬਾਅਦ ਤੁਰੰਤ ਮੌਕੇ ਤੇ ਪਹੁੰਚ ਗਏ। ਉਹਨਾਂ ਦੱਸਿਆ ਕਿ ਗੱਡੀ ਚ ਸਵਾਰ ਚਾਰ ਜੀਆਂ ਜਿਹਨਾਂ ਚ ਇੱਕ ਛੋਟਾ ਬੱਚਾ ਵੀ ਸ਼ਾਮਿਲ ਹੈ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਇੱਕ ਮਹਿਲਾ ਗੰਭੀਰ ਜ਼ਖਮੀ ਸੀ ਜਿਸ ਨੂੰ ਇਲਾਜ ਲਈ ਹਸਪਤਾਲ ਲੇ ਜਾਈਆ ਗਿਆ
ਹੁਸ਼ਿਆਰਪੁਰ ਚ ਹੋਇਆ ਭਿਆਨਕ ਹਾਦਸਾ ਹਾਦਸੇ ਦਾ ਸ਼ਿਕਾਰ ਇੱਕੋ ਪਰਿਵਾਰ ਦੇ ਚਾਰ ਜੀਅ
Date: