
ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਕੁਝ ਦਿਨਾਂ ਦੀ ਰਾਹਤ ਤੋਂ ਬਾਅਦ, ਅੱਜ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਸੈਲਸੀਅਸ ਵਧ ਗਿਆ, ਪਰ ਇਹ ਅਜੇ ਵੀ ਆਮ ਨਾਲੋਂ 2.3 ਡਿਗਰੀ ਸੈਲਸੀਅਸ ਘੱਟ ਹੈ।ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ ਹਰਿਆਣਾ ਅਤੇ ਪੰਜਾਬ ਵਿੱਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣਗੀਆਂ, ਜਿਸ ਕਾਰਨ ਧੂੜ ਭਰੀ ਹਨੇਰੀ ਆਉਣ ਦੀ ਸੰਭਾਵਨਾ ਹੈ। ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾ-ਬਾਂਦੀ ਹੋ ਸਕਦੀ ਹੈ। ਵੱਧ ਤੋਂ ਵੱਧ ਤਾਪਮਾਨ 32-34 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 15-17 ਡਿਗਰੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਕਿਸਾਨਾਂ ਨੂੰ ਹਵਾ ਤੋਂ ਫਸਲਾਂ ਦੀ ਰੱਖਿਆ ਲਈ ਉਪਾਅ ਕਰਨ ਦੀ ਸਲਾਹ ਦਿੱਤੀ ਹੈ।


