
“ਨਸ਼ਾ ਮੁਕਤ ਪੰਜਾਬ ਲਈ ਹੁਸ਼ਿਆਰਪੁਰ ਪੁਲਿਸ ਦੀ ਜਾਗਰੂਕਤਾ ਮੁਹਿੰਮ, ਸੀਨੀਅਰ ਅਫਸਰਾਂ ਵੱਲੋਂ ਸੈਮੀਨਾਰ ਦਾ ਆਯੋਜਨ”

(TTT) ਹੁਸ਼ਿਆਰਪੁਰ ਪੁਲਿਸ ਵੱਲੋਂ ’ਸੰਪਰਕ’ ਪ੍ਰੋਗਰਾਮ ਤਹਿਤ ਵੱਖ-ਵੱਖ ਥਾਵਾਂ ‘ਤੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਗਏ। ਜ਼ਿਲ੍ਹਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਨਸ਼ਾ ਵਿਰੋਧੀ ਮੁਹਿੰਮ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੁਹਿੰਮ ਦੇ ਤਹਿਤ ਲੋਕਾਂ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਜ਼ਿਲ੍ਹਾ ਪੁਲਿਸ ਦੀ *ਹੈਲਪਲਾਈਨ ਨੰਬਰ 9501660318* ‘ਤੇ ਸਾਂਝੀ ਕਰਨ ਦੀ ਅਪੀਲ ਕੀਤੀ ਗਈ।
ਆਓ, ਸੱਭ ਮਿਲ ਕੇ ਨਸ਼ਾ ਮੁਕਤ ਪੰਜਾਬ ਬਣਾਈਏ ਅਤੇ ਅੱਗੇ ਆ ਕੇ ਇਸ ਮੁਹਿੰਮ ਵਿੱਚ ਭਾਗੀਦਾਰ ਬਣੀਏ!
