ਹੁਸ਼ਿਆਰਪੁਰ ਦੇ ਸਾਰੇ ਵਾਰਡਾਂ ‘ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਨਾਲ ਵਚਨਬੱਧ: ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਵਾਰਡ ਨੰਬਰ 10 ਤੇ 13 ‘ਚ 41 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸੜਕ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 11 ਸਤੰਬਰ:(TTT)ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਦੇ ਵਾਰਡ ਨੰਬਰ 10 ਅਤੇ ਵਾਰਡ ਨੰਬਰ 13 ਵਿਚ ਵੱਖ-ਵੱਖ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਨਿਰਮਾਣ ਪ੍ਰੋਜੈਕਟਾਂ ਦੀ ਕੁੱਲ ਲਾਗਤ 41 ਲੱਖ ਰੁਪਏ ਹੈ, ਜਿਸ ਵਿਚ 22 ਲੱਖ ਰੁਪਏ ਵਾਰਡ ਨੰਬਰ 10 ਦੀਆਂ ਸੜਕਾਂ ‘ਤੇ ਅਤੇ 19 ਲੱਖ ਰੁਪਏ ਵਾਰਡ ਨੰਬਰ 13 ਦੇ ਮੁਹੱਲਾ ਰਾਮ ਸ਼ਰਣਮ ਵਿਚ ਸੜਕਾਂ ‘ਤੇ ਖਰਚ ਕੀਤੇ ਜਾਣਗੇ। ਇਸ ਮੌਕੇ ਮੇਅਰ ਸੁੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤਾ ਚੌਧਰੀ ਵੀ ਮੌਜੂਦ ਸਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਸੜਕਾਂ ਲੰਬੇ ਸਮੇਂ ਤੋਂ ਖਰਾਬ ਹਾਲਤ ਵਿਚ ਸਨ ਅਤੇ ਸਥਾਨਕ ਨਿਵਾਸੀਆਂ ਨੂੰ ਇਸ ਨਾਲ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਹਲਕਿਆਂ ਵਿਚ ਬਿਹਤਰ ਸੜਕਾਂ ਦੀ ਲੋੜ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਨੇ ਇਹ ਪ੍ਰੋਜੈਕਟ ਮਨਜੂਰ ਕੀਤੇ ਹਨ, ਤਾਂ ਜੋ ਨਾਗਰਿਕਾਂ ਨੂੰ ਆਸਾਨ ਅਤੇ ਸੁਰੱਖਿਅਤ ਆਵਾਜਾਈ ਦੀ ਸੁਵਿਧਾ ਮਿਲੇ ਸਕੇ।ਕੈਬਨਿਟ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਹੁਸ਼ਿਆਰਪੁਰ ਦੇ ਸਾਰੇ ਵਾਰਡਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਵਾਰਡ ਨੰਬਰ 10 ਅਤੇ ਵਾਰਡ ਨੰਬਰ 13 ਵਿਚ ਸ਼ੁਰੂ ਹੋਏ ਇਨ੍ਹਾਂ ਨਿਰਮਾਣ ਕਾਰਜਾਂ ਨਾਲ ਨਾ ਕੇਵਲ ਲੋਕਾਂ ਨੂੰ ਆਵਾਜਾਈ ਦੀ ਸੁਵਿਧਾ ਹੋਵੇਗੀ, ਬਲਕਿ ਆਸ ਪਾਸ ਹਲਕਿਆਂ ਦੇ ਸਰਵਪੱਖੀ ਵਿਕਾਸ ਵਿਚ ਵੀ ਤੇਜ਼ੀ ਆਵੇਗੀ।ਬ੍ਰਮ ਸ਼ੰਕਰ ਜਿੰਪਾ ਨੇ ਇਹ ਵੀ ਕਿਹਾ ਕਿ ਸੜਕ ਨਿਰਮਾਣ ਦੌਰਾਨ ਗੁਣਵੱਤਾ ਦੇ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਨਗਰ ਨਿਗਮ ਦੇ ਅਧਿਆਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮਾਂ ਦੀ ਪ੍ਰਗਤੀ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਨਿਰਮਾਣ ਕਾਰਜ ਸਮੇਂ ਸਿਰ ਪੂਰੇ ਹੋਣ। ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਪੂਰੇ ਹੋਣ ਨਾਲ ਸਥਾਨਕ ਨਿਵਾਸੀਆਂ ਨੂੰ ਲੰਬੇ ਸਮੇਂ ਤੱਕ ਫਾਈਦਾ ਹੋਵੇਗਾ। ਇਸ ਮੌਕੇ ਕੌਂਸਲਰ ਜਸਪਾਲ ਚੇਚੀ, ਕੌਂਸਲਰ ਜਤਿੰਦਰ ਕੌਰ ਪਿੰਕੀ, ਕੰਚਨ ਦਿਓਲ, ਜਸਵੀਰ ਸਿੰਘ, ਕੁਲਵੰਤ ਸਿੰਘ, ਧਰਮਪਾਲ, ਜਗਤਾਰ ਸਿੰਘ, ਮਨਮੋਹਨ ਸਿੰਘ, ਡੇਰ ਚਮੰਡਲ, ਦਸ਼ਵਾਗ ਲੱਕੀ, ਸੁਰਿੰਦਰ ਸ਼ਰਮਾ, ਰਣਜੀਤ ਸਿੰਘ, ਰਣਜੀਤ ਸਿੰਘ, ਖੁਸ਼ਬੀਰ ਸਿੰਗੀ, ਨਿਰਮਲ ਸਿੰਘ, ਕੀਰਤੀ ਪਾਲ, ਅਜੀਤ ਸਿੰਘ ਲੱਕੀ, ਸੰਤੋਸ਼ ਸੈਣੀ, ਰਾਕੇਸ਼ ਕੁਮਾਰ ਸੈਣੀ, ਮਨਜੀਤ ਸਿੰਘ, ਪਵਨ ਸੈਣੀ, ਮੋਨੀਕਾ ਗਾਂਧੀ, ਰਾਜਿੰਦਰ ਕੌਰ, ਰਵਿੰਦਰ ਕੌਰ, ਜਿਓਤੀ ਚਾਵਲਾ, ਜਿਓਤੀ ਚੌਹਾਲ, ਸ਼ੋਭਾ, ਪਿੰਕੀ ਸ਼ਰਮਾ, ਰਜਨੀ, ਸੁਰਜੀਤ ਕੌਰ, ਕੁਲਵੰਤ ਕੌਰ, ਸੁਨੀਤਾ, ਹਰਦੀਪ ਕੌਰ, ਆਸ਼ਾ ਰਾਣੀ, ਅਵਿਨਾਸ਼, ਨੀਨਾ ਦੱਤਾ, ਗੌਰਵ ਅਰੋੜਾ ਵੀ ਮੌਜੂਦ ਸਨ।