ਦੁੱਖਦਾਈ: ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਹੋਈ ਮੌਤ, ਅਚਾਨਕ ਹੋ ਗਈ ਸੀ ਸਿਹਤ ਖ਼ਰਾਬ

Date:

(TTT)ਦੁੱਖਦਾਈ: ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਹੋਈ ਮੌਤ, ਅਚਾਨਕ ਹੋ ਗਈ ਸੀ ਸਿਹਤ ਖ਼ਰਾਬ

ਪਿਛਲੇ ਲੰਬੇ ਸਮੇਂ ਤੋ ਕਿਸਾਨ ਵਲੋਂ ਸੰਭੁ
ਬਾਰਡਰ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਇਸ ਦੌਰਾਨ ਕਈ ਕਿਸਾਨਾਂ ਦੀ ਮੌਤ ਵੀ ਹੋ ਗਈ ਹੈ। ਇਸੇ ਤਰ੍ਹਾਂ ਹੀ ਇੱਕ ਹੋਰ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਸ਼ੰਭੂ ਬਾਰਡਰ ‘ਤੇ ਕਿਸਾਨ ਬਿਸ਼ਨ ਸਿੰਘ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ 13 ਫਰਵਰੀ ਤੋਂ ਧਰਨੇ ‘ਚ ਡਟੇ ਹੋਏ ਸੀ।
ਸ਼ੰਭੂ ਬਾਰਡਰ ‘ਤੇ ਕਿਸਾਨ ਬਿਸ਼ਨ ਸਿੰਘ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਨਾਲ ਧਰਨੇ ਦੇ ਬੈਠੇ ਆ ਸੀ ਪਰ ਸਵੇਰੇ ਅਚਾਨਕ ਤਬੀਅਤ ਖਰਾਬ ਹੋਣ ਕਾਰਨ ਉਹਨਾਂ ਨੂੰ ਰਾਜਪੁਰਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਜਿਨ੍ਹਾਂ ਦੀ ਲਾਸ਼ ਨੂੰ ਰਾਜਪੁਰਾ ਦੇ ਸਿਵਲ ਹਸਪਤਾਲ ਦੀ ਮੋਚਰੀ ‘ਚ ਪੋਸਟਮਾਰਟਮ ‘ਚ ਰੱਖ ਦਿੱਤਾ ਗਿਆ ਹੈ।

ਇਸ ਦੀ ਜਾਣਕਾਰੀ ਕਰਮਜੀਤ ਸਿੰਘ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਜਰਨਲ ਸਕੱਤਰ ਪੱਖੋਵਾਲ ਵੱਲੋਂ ਦਿੱਤੀ ਗਈ। ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਕਿਸਾਨ ਬਿਸ਼ਨ ਸਿੰਘ ਦੀ ਅੱਜ ਅਚਾਨਕ ਤਬੀਅਤ ਖਰਾਬ ਹੋ ਗਈ ਸੀ ਉਹਨਾਂ ਦੀ ਉਮਰ ਕਰੀਬ 75 ਸਾਲ ਸੀ ਅਤੇ ਉਹ ਲਗਾਤਾਰ ਹੀ ਸ਼ੰਭੂ ਬਾਰਡਰ ‘ਤੇ ਧਰਨੇ ਵਿੱਚ ਬੈਠੇ ਸੀ।

Share post:

Subscribe

spot_imgspot_img

Popular

More like this
Related

जिला कानूनी सेवाएं अथॉरिटी की ओर से गांव पोहारी में लीगल एड क्लीनिक की स्थापना

होशियारपुर, 23 जनवरी: जिला एवं सत्र न्यायाधीश-कम-चेयरमैन जिला कानूनी...