ਗੁ: ਡੇਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂ ਦੀ ਹੋਈ ਮੌਤ, ਅੱਜ ਆਉਣ ਹੈ ਜਥੇ ਨੇ ਵਾਪਸ

Date:

ਗੁ: ਡੇਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂ ਦੀ ਹੋਈ ਮੌਤ, ਅੱਜ ਆਉਣ ਹੈ ਜਥੇ ਨੇ ਵਾਪਸ

(TTT)ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਉਣ ਲਈ 10 ਦਿਨ ਪਹਿਲਾਂ ਭਾਰਤ ਤੋਂ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਲ ਇਕ ਭਾਰਤੀ ਸਿੱਖ ਸ਼ਰਧਾਲੂ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਸਿੱਖ ਸਰਧਾਲੂ ਸਵੇਰੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੋਤੀ ਜੋਤਿ ਅਸਥਾਨ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਦੇ ਅੰਦਰ ਸੁੱਤੇ ਪਿਆ ਹੋਇਆ ਸੀ ਕਿ ਅਚਾਨਕ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਤੇ ਉਨ੍ਹਾਂ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਜੰਗੀਰ ਸਿੰਘ ਵਜੋਂ ਹੋਈ ਹੈ ਜੋ ਕਿ ਪਟਿਆਲਾ ਦੇ ਰਹਿਣ ਵਾਲੇ ਸੀ। ਫਿਲਹਾਲ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਸ ਸਬੰਧੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੇ ਦੱਸਿਆ ਕਿ ਪਾਕਿਸਤਾਨ ਉਕਾਫ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਰਤੀ ਸ਼ਰਧਾਲੂ ਦੀ ਮ੍ਰਿਤਕ ਦੇਹ ਉਸ ਦੇ ਵਤਨ ਭੇਜਣ ਲਈ ਕਾਗਜ਼ੀ ਕਾਰਵਾਈ ਪੂਰੀ ਕੀਤੀ ਜਾ ਰਹੀ ਹੈ ਤੇ ਇਸ ਸਮੇਂ ਭਾਰਤੀ ਸ਼ਰਧਾਲੂ ਦੀ ਮ੍ਰਿਤਕ ਦੇ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਵਿਸ਼ੇਸ਼ ਐਂਬੂਲੈਂਸ ਵਿਚ ਰੱਖੀ ਗਈ ਹੈ।

Share post:

Subscribe

spot_imgspot_img

Popular

More like this
Related

ਸਮਾਜ ਸੇਵੀ ਸੰਸਥਾਵਾਂ ਦਾ ਵਿਕਾਸ ਦੇ ਖੇਤਰ ‘ਚ ਵੱਡਾ ਯੋਗਦਾਨ: ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 2 ਅਪ੍ਰੈਲ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ....