ਗੁਰਦਾਸਪੁਰ ਦੇ ਨੌਜਵਾਨ ਦੀ ਇੰਗਲੈਂਡ ਵਿੱਚ ਮੌਤ
(TTT)ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਕਲਾਨੌਰ ਦੇ ਰਹਿਣ ਵਾਲੇ ਨੌਜਵਾਨ ਦੀ ਇੰਗਲੈਂਡ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਮਨੀ ਵਜੋਂ ਹੋਈ ਹੈ। ਮੌਤ ਦੀ ਖ਼ਬਰ ਮਿਲਦੇ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਤੇ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਵਾਪਸ ਲਿਆਂਦਾ ਜਾਵੇ।ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਉਹਨਾਂ ਦਾ ਪੁੱਤਰ ਪਿਛਲੇ 12 ਸਾਲ ਤੋਂ ਇੰਗਲੈਂਡ ਵਿੱਚ ਰਹਿ ਰਿਹਾ ਸੀ ਅਤੇ ਡਰਾਈਵਰੀ ਦਾ ਕੰਮ ਕਰਦਾ ਸੀ। ਮਨੀ ਦੇ ਭਰਾ ਦਾ ਲੜਕਾ ਵੀ ਇੰਗਲੈਂਡ ਰਹਿੰਦਾ ਹੈ, ਜਿਸ ਦਾ ਸਾਨੂੰ ਫੋਨ ਆਇਆ ਸੀ ਤੇ ਉਸ ਨੇ ਦੱਸਿਆ ਹੈ ਕਿ ਅੱਜ ਮਨੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਗੁਰਦਾਸਪੁਰ ਦੇ ਨੌਜਵਾਨ ਦੀ ਇੰਗਲੈਂਡ ਵਿੱਚ ਮੌਤ
Date: