ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ(TTT): ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸੂਬੇ ਦੇ ਪਸ਼ੂ ਪਾਲਣ ਵਿਭਾਗ ਵਿਚ ਨਵ-ਨਿਯੁਕਤ ਦੋ ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਅਤੇ ਤਿੰਨ ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿਚ ਨਵ-ਨਿਯੁਕਤ ਕਰਮਚਾਰੀਆਂ ਦਾ ਸਵਾਗਤ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵੀ ਜਨਤਾ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਦੀ ਪੂਰੀ ਲਗਨ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।