ਹਾਥਰਸ ਹਾਦਸੇ ’ਚ ਲਗਾਤਾਰ ਵਧ ਰਹੀ ਮ੍ਰਿਤਕਾਂ ਦੀ ਗਿਣਤੀ, ਮ੍ਰਿਤਕਾਂ ਤੇ ਜ਼ਖਮੀਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
(TTT)ਯੂਪੀ ਦੇ ਭੋਲੇ ਬਾਬਾ ਦੇ ਸਤਿਸੰਗ ਦੌਰਾਨ ਵੱਡਾ ਹਾਦਸਾ ਵਾਪਰਿਆ। ਸਤਿਸੰਗ ਦੌਰਾਨ ਮਚੀ ਭਗਦੜ ਵਿੱਚ 107 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮਰਨ ਵਾਲਿਆਂ ‘ਚ ਜ਼ਿਆਦਾਤਰ ਔਰਤਾਂ ਹਨ। ਸੌ ਤੋਂ ਵੱਧ ਲੋਕ ਗੰਭੀਰ ਹਨ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਹਾਥਰਸ ਵਿੱਚ ਹੋਏ ਹਾਦਸੇ ਦਾ ਨੋਟਿਸ ਲਿਆ ਹੈ।
ਸੀਐਮ ਯੋਗੀ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਣ ਅਤੇ ਉਨ੍ਹਾਂ ਦਾ ਉਚਿਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ। ਨਾਲ ਹੀ ਉਨ੍ਹਾਂ ਨੇ ਮ੍ਰਿਤਕਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ।