ਗਰਭਵਤੀ ਔਰਤਾਂ ਲਈ ਪੀ.ਐਮ.ਐਸ.ਐਮ.ਏ ਤਹਿਤ ਲਗਾਏ ਗਏ ਸਿਹਤ ਜਾਂਚ ਕੈਂਪ
ਸੀ.ਐਚ.ਸੀ ਹਾਰਟਾ ਬਡਲਾ (TTT)09.11.2024 ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ.ਮਨਪ੍ਰੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਹਾਈ ਰਿਸਕ ਗਰਭਵਤੀ ਔਰਤਾਂ ਦੀ ਦੇਖਭਾਲ ਲਈ ਅੱਜ ਸੀ.ਐਚ.ਸੀ ਹਾਰਟਾ-ਬਡਲਾ ਅਤੇ ਇਸ ਅਧੀਨ ਆਉਂਦੀਆਂ ਸਿਹਤ ਸੰਸਥਾਂਵਾਂ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਮਨਾਇਆ ਗਿਆ। ਪੀ.ਐਮ.ਐਸ.ਐਮ.ਏ ਵਾਲੇ ਦਿਨ ਸਿਹਤ ਸੰਸਥਾਵਾਂ ਤੇ ਔਰਤ ਰੋਗਾਂ ਦੇ ਮਾਹਰ, ਮੈਡੀਕਲ ਸ਼ਪੈਸਲਿਸਟ ਡਾਕਟਰਾਂ ਅਤੇ ਸਹਿਯੋਗੀ ਸਟਾਫ਼ ਵੱਲੋਂ ਏ.ਐਨ.ਸੀ.ਸੇਵਾਵਾਂ ਦਿੱਤੀਆਂ ਜਾਂਦੀਆਂ ਹਨ ਜਿਨ੍ਹਾਂ’ਚ ਜਣੇਪਾ ਪੂਰਵ ਦੇਖਭਾਲ ਸੇਵਾਵਾਂ, ਜਰੂਰੀ ਟੈਸਟ ਅਤੇ ਮੁਫਤ ਇਲਾਜ ਪ੍ਰਦਾਨ ਕੀਤੇ ਜਾਂਦੇ ਹਨ ।ਇਸ ਅਭਿਆਨ ਦਾ ਮੁੱਖ ਉਦੇਸ਼ ਖਾਸ ਕਰਕੇ ਹਾਈ ਰਿਸਕ ਗਰਭਵਤੀ ਔਰਤਾਂ ਤੱਕ ਪਹੁੰਚ ਕਰਨਾ ਹੈ ਕਿਉਂਕਿ ਇਹਨਾਂ ਨੂੰ ਵਿਸ਼ੇਸ਼ ਦੇਖਭਾਲ ਦੀ ਜਰੂਰਤ ਹੁੰਦੀ ਹੈ।ਪੀ.ਐਮ.ਐਸ.ਐਮ.ਏ ਵਾਲੇ ਦਿਨ ਆਸ਼ਾ ਅਤੇ ਏ.ਐਨ.ਐਮ ਦੁਆਰਾ ਲਾਈਨ ਲਿਸਟ ਕੀਤੀਆਂ ਉੱਚ ਜ਼ੋਖਿਮ ਵਾਲੀਆਂ ਗਰਭਵਤੀ ਔਰਤਾਂ ਦੀ ਪਹਿਚਾਨ ਕਰਕੇ ਉਹਨਾਂ ਲਈ ਇਲਾਜ ਸੁਵਿਧਾਵਾਂ ਅਤੇ ਉਚਿਤ ਜਨਮ ਯੋਜਨਾ ਤਿਆਰ ਕੀਤੀ ਜਾਂਦੀ ਹੈ ਤਾਂ ਜੋ ਹਾਈ ਰਿਸਕ ਗਰਭਵਤੀ ਔਰਤਾਂ ਨੂੰ ਵਿਸ਼ੇਸ਼ ਦੇਖਭਾਲ ਪ੍ਰਦਾਨ ਕਰਕੇ ਮਾਤਰੀ ਮੌਤ ਦਰ ਨੂੰ ਹੋਰ ਘੱਟ ਕੀਤਾ ਜਾ ਸਕੇ।ਇਸ ਦਿਵਸ ਤੇ ਜਣੇਪਾ ਪੂਰਵ ਅਤੇ ਜਣੇਪੇ ਉਪਰੰਤ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਅਤੇ ਸੇਵਾਵਾਂ ਸੰਬੰਧੀ ਮਾਵਾਂ ਨੂੰ ਜਾਗਰੂਕ ਵੀ ਕੀਤਾ ਜਾਂਦਾ ਹੈ ਤਾਂ ਜੋ ਉਹ ਇਸ ਅਭਿਆਨ ਦਾ ਪੂਰੀ ਤਰਾਂ ਫਾਇਦਾ ਚੁੱਕਣ। ਇਸ ਲਈ ਸਾਰੀਆਂ ਗਰਭਵਤੀ ਔਰਤਾਂ ਨੂੰ ਜਣੇਪੇ ਦੌਰਾਨ ਆਪਣੇ ਚਾਰ ਚੇਕਅੱਪ ਅਤੇ ਡਾਕਟਰ ਵਲੋਂ ਦੱਸੇ ਗਏ ਸਾਰੇ ਟੈਸਟ ਸਮੇਂ ਸਿਰ ਜਰੂਰ ਕਰਵਾਉਣੇ ਚਾਹੀਦੇ ਹਨ ਤਾਂ ਜੋ ਖਤਰੇ ਦੇ ਚਿੰਨਾਂ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਹੋ ਸਕੇ ਤੇ ਸਮਾਂ ਰਹਿੰਦੇ ਉਹਨਾ ਦਾ ਇਲਾਜ਼ ਹੋ ਸਕੇ ਅਤੇ ਸਵਸਥ ਬੱਚੇ ਨੂੰ ਜਨਮ ਦੇ ਕੇ ਖੁਦ ਵੀ ਸਿਹਤਮੰਦ ਰਹਿਣ। ਆਸ਼ਾ ਵਰਕਰ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਜਰੂਰ ਲੈ ਕੇ ਆਉਣ ਤਾਂ ਜੋ ਗਰਭਵਤੀ ਮਾਵਾਂ ਦੇ ਸਮੇਂ ਸਿਰ ਲੋੜੀਂਦੇ ਟੈਸਟ ਕਰਕੇ ਅਤੇ ਸਿਹਤ ਸੇਵਾਵਾਂ ਦੇ ਕੇ ਜਣੇਪੇ ਦੌਰਾਨ ਆਉਣ ਵਾਲੇ ਖਤਰੇ ਨੂੰ ਟਾਲਿਆ ਜਾ ਸਕੇ ਅਤੇ ਸੁਰੱਖਿਅਤ ਜਣੇਪਾ ਕਰਵਾਇਆ ਜਾ ਸਕੇ