ਹੁਸ਼ਿਆਰਪੁਰ ਵਿਖੇ ਸਿਹਤ ਵਿਭਾਗ ਵੱਲੋਂ 545 ਘਰਾਂ ’ਚ ਦਸਤਕ, 17 ’ਚ ਮਿਲਿਆ ਲਾਰਵਾ
(TTT) ਹੁਸ਼ਿਆਰਪੁਰ -ਗਰਮੀਆਂ ਅਤੇ ਬਰਸਾਤਾਂ ਦੇ ਮੌਸਮ ਦੀ ਆਮਦ ’ਤੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ’ਚ ਜ਼ਿਲ੍ਹੇ ਵਿਚ ਡੇਂਗੂ ਅਤੇ ਮਲੇਰੀਆ ਪ੍ਰਤੀ ਗਤੀਵਿਧੀਆਂ ਜਾਰੀ ਹਨ। ਇਸੇ ਤਹਿਤ ਬੀਤੇ ਦਿਨ ਹੁਸ਼ਿਆਰਪੁਰ ਸ਼ਹਿਰ ਦੇ ਸੁੰਦਰ ਨਗਰ, ਪ੍ਰੀਤਮ ਨਗਰ, ਕੱਚੇ ਕੁਆਰਟਰ, ਪ੍ਰੇਮਗੜ੍ਹ ਆਦਿ ਇਲਾਕਿਆਂ ’ਚ ਐਂਟੀ ਲਾਰਵਾ ਦੀਆਂ ਵੱਲੋਂ ਘਰਾਂ ਦਾ ਦੌਰਾ ਕਰਕੇ ਡੇਂਗੂ ਸਰਵੇਖਣ ਕੀਤਾ ਗਿਆ। ਇਸ ਦੌਰਾਨ ਬ੍ਰੀਡਿੰਗ ਚੈਕਿੰਗ ਅਤੇ ਪਾਣੀ ਦੀ ਨਿਕਾਸੀ ਚੈੱਕ ਕੀਤੀ ਗਈ ਅਤੇ ਜਿੱਥੋਂ ਮੱਛਰ ਦਾ ਲਾਰਵਾ ਮਿਲਿਆ, ਉਥੇ ਲਾਰਵੀਸਾਈਡ ਸਪਰੇਅ ਕੀਤੀ ਗਈ <iframe width=”560″ height=”315″ src=”https://www.youtube.com/embed/Oo7OktvKM6E?si=2wbAzA3mfmklxoGs” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>