
ਹੁਸ਼ਿਆਰਪੁਰ 4 ਅਪ੍ਰੈਲ 2025 ਮਾਣਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਸ੍ਰੀ ਦਿਲਰਾਜ ਸਿੰਘ ਆਈਏਐਸ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦੇ ਹੁਕਮਾਂ ਅਤੇ ਜ਼ਿਲਾ ਸਿਹਤ ਅਫ਼ਸਰ ਦਾ ਜਤਿੰਦਰ ਭਾਟੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋ ਲੋਕਾਂ ਨੂੰ ਜਾਗਰੂਕ ਕਰਨ ਦੇ ਸਾਰਥਕ ਯਤਨ ਕੀਤੇ ਜਾਂਦੇ ਹਨ।

ਨਵਰਾਤਿਆਂ ਨੂੰ ਮੁੱਖ ਰੱਖਦੇ ਹੋਏ ਫੂਡ ਸੇਫਟੀ ਅਫਸਰ ਸ੍ਰੀ ਵਿਵੇਕ ਕੁਮਾਰ ਅਤੇ ਉਹਨਾਂ ਦੀ ਟੀਮ ਵੱਲੋਂ ਹੁਸ਼ਿਆਰਪੁਰ ਸ਼ਹਿਰ ਦੀਆਂ ਵੱਖ-ਵੱਖ ਖਾਧ ਪਦਾਰਥ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ।
ਫੂਡ ਸੇਫਟੀ ਅਫ਼ਸਰ ਵਿਵੇਕ ਕੁਮਾਰ ਵੱਲੋਂ ਨਵਰਾਤਿਆਂ ਦੌਰਾਨ ਇਸਤੇਮਾਲ ਹੋਣ ਵਾਲੇ ਵੱਖ-ਵੱਖ ਖਾਧ ਪਦਾਰਥ ਜਿਵੇਂ ਕੱਟੂ ਦਾ ਆਟਾ, ਸਵਾਂਕ ਚਾਵਲ, ਵਰਤ ਲਈ ਇਸਤੇਮਾਲ ਹੋਣ ਵਾਲੇ ਆਟੇ, ਬਰਫੀ ਅਤੇ ਗੁਲਾਬਜਾਮਣ ਦੇ ਕੁੱਲ 7 ਸੈਂਪਲ ਲਏ ਗਏ। ਜਿਸਨੂੰ ਅੱਗੇ ਚੈਕਿੰਗ ਲਈ ਫੂਡ ਲੈਬ ਭੇਜ ਦਿੱਤਾ ਗਿਆ ਹੈ। ਜਿਸਦੀ ਰਿਪੋਰਟ ਆਉਣ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਖਾਧ ਪਦਾਰਥ ਵਿਕਰੇਤਾਵਾਂ ਨੂੰ ਐੱਫਐਸਐਸਏਆਈ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਲੋਕਾਂ ਨੂੰ ਸਾਫ ਸੁਥਰਾ ਭੋਜਨ ਹੀ ਮੁਹੱਈਆ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ।

