ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਅੱਜ ‘ਲੂ’ ਦਾ ਅਲਰਟ, ਦੁਪਹਿਰ 12 ਤੋਂ 3 ਵਜੇ ਤੱਕ ਜਾਰੀ ਹੋਈ Warning

Date:

ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਅੱਜ ‘ਲੂ’ ਦਾ ਅਲਰਟ, ਦੁਪਹਿਰ 12 ਤੋਂ 3 ਵਜੇ ਤੱਕ ਜਾਰੀ ਹੋਈ Warning

(TTT)ਗਰਮੀ ਨੇ ਪੂਰੇ ਪੰਜਾਬ ’ਚ ਲੋਕਾਂ ਦਾ ਜਿਊਣਾ ਔਖਾ ਕਰ ਦਿੱਤਾ ਹੈ। ਘਰ ਤੋਂ ਬਾਹਰ ਨਿਕਲਦੇ ਹੀ ਗਰਮ ਤੇਜ਼ ਹਵਾ ਨਾਲ ਸਰੀਰ ਝੁਲਸਣ ਲੱਗਦਾ ਹੈ। ਮੌਸਮ ਵਿਭਾਗ ਨੇ ਯੈਲੋ ਅਤੇ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ ਅਤੇ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ ਨਿਕਲਣ ਦੀ ਚਿਤਾਵਨੀ ਵੀ ਦਿੱਤੀ ਹੈ। ਅੱਜ ਪੰਜਾਬ ਦੇ ਸਾਰੇ 13 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।ਸੂਰਜ ਦੀਆਂ ਸਿੱਧੀਆਂ ਕਿਰਨਾਂ ਕਾਰਨ ਹਵਾ ਬਹੁਤ ਗਰਮ ਹੋ ਗਈ ਹੈ ਅਤੇ ਸਾਮਾਨ ਵੀ ਗਰਮ ਹੋਣ ਲੱਗਾ ਹੈ। ਟੂਟੀਆਂ ’ਚੋਂ ਗੀਜ਼ਰ ਵਰਗਾ ਉੱਬਲਦਾ ਪਾਣੀ ਆ ਰਿਹਾ ਹੈ, ਜਿਸ ਕਾਰਨ ਹੱਥ, ਮੂੰਹ ਧੋਣਾ ਅਤੇ ਨਹਾਉਣਾ ਵੀ ਮੁਸ਼ਕਲ ਹੋ ਗਿਆ ਹੈ। ਗਰਮੀ ਨੇ ਅੱਜ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ, ਜਦੋਂਕਿ ਪਾਰਾ 46 ਤੋਂ ਉੱਪਰ ਟਿੱਕਿਆ ਹੋਇਆ ਹੈ। ਗਰਮੀ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਕਰੀਬ ਦੋ ਮੀਟਰ ਹੇਠਾਂ ਚਲਾ ਗਿਆ ਹੈ। ਨਹਿਰਬੰਦੀ ਕਾਰਨ ਬਠਿੰਡਾ ਜ਼ਿਲ੍ਹੇ ’ਚ ਪਾਣੀ ਦੀ ਕਿੱਲਤ ਵੀ ਮਹਿਸੂਸ ਕੀਤੀ ਜਾ ਰਹੀ ਹੈ। ਬੀਤੇ ਦਿਨ ਬਠਿੰਡਾ 46.9 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਹਾਲਾਂਕਿ, ਪੱਛਮੀ ਗੜਬੜੀ ਦੇ ਅੱਜ ਸ਼ਾਮ ਨੂੰ ਅਤੇ 19 ਤੋਂ 21 ਜੂਨ ਦਰਮਿਆਨ ਸਰਗਰਮ ਹੋਣ ਦੀ ਸੰਭਾਵਨਾ ਹੈ

Share post:

Subscribe

spot_imgspot_img

Popular

More like this
Related

दसूहा के गांव बड्डला में नए बने खेल मैदान का विधायक घुम्मण की ओर से उद्घाटन

- दसूहा विधानसभा क्षेत्र में 10वें खेल पार्क का...

गणतंत्र दिवस समारोह की सुरक्षा के लिए किए गए हैं व्यापक प्रबंधः बाबू लाल मीणा

-    आई.जी एडमिन इंटेलिजेंस ने जिले के पुलिस अधिकारियों के...