ਚੋਣਾਂ ਦੌਰਾਨ ਹੀਟਵੇਵ ਦਾ ਪ੍ਰਕੋਪ ਸਿਖਰ ‘ਤੇ, ਮੌਸਮ ਵਿਭਾਗ ਦੀ ਚੇਤਾਵਨੀ
(TTT)ਅਪ੍ਰੈਲ ਦੀ ਸ਼ੁਰੂਆਤ ਤੋਂ ਹੀ ਪੂਰੇ ਦੇਸ਼ ਵਿੱਚ ਜਿਸ ਤਰ੍ਹਾਂ ਹੀਟਵੇਵ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ, ਉਸ ਤੋਂ ਆਉਣ ਵਾਲੇ ਮਹੀਨਿਆਂ ਵਿੱਚ ਭਿਆਨਕ ਗਰਮੀ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਮੌਸਮ ਵਿਭਾਗ ਨੇ ਐਤਵਾਰ ਨੂੰ ਹੀਟਵੇਵ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ। ਆਈ.ਐਮ.ਡੀ. ਦਾ ਕਹਿਣਾ ਹੈ ਕਿ ਆਉਣ ਵਾਲੇ ਦੋ ਦਿਨਾਂ ਵਿੱਚ ਤਾਮਿਲਨਾਡੂ, ਆਂਧਰਾ ਪ੍ਰਦੇਸ਼, ਕਰਨਾਟਕ ਅਤੇ ਤੇਲੰਗਾਨਾ ਵਿੱਚ ਹੀਟਵੇਵ ਦੇਖਣ ਨੂੰ ਮਿਲੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਪੂਰਬੀ ਅਤੇ ਮੱਧ ਭਾਰਤ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ।