ਜਾਨਲੇਵਾ ਹੋ ਸਕਦਾ ਹੈ ਹੈਪੇਟਾਈਟਸ, ਬਚਾਓ ਲਈ ਜਾਗਰੂਕਤਾ ਹੈ ਜਰੂਰੀ: ਸਿਵਲ ਸਰਜਨ

Date:

ਜਾਨਲੇਵਾ ਹੋ ਸਕਦਾ ਹੈ ਹੈਪੇਟਾਈਟਸ, ਬਚਾਓ ਲਈ ਜਾਗਰੂਕਤਾ ਹੈ ਜਰੂਰੀ: ਸਿਵਲ ਸਰਜਨ

ਹੁਸ਼ਿਆਰਪੁਰ 28 ਜੁਲਾਈ 2023 (ਬਜਰੰਗੀ ਪਾਂਡੇ): ਹੈਪੇਟਾਈਟਸ ਦੇ ਖਾਤਮੇ ਸੰਬਧੀ ਅੱਜ ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ ਐਸ.ਡੀ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ.ਪ੍ਰਸ਼ਾਂਤ ਸੇਠੀ ਅਤੇ ਐਸ.ਡੀ ਕਾਲਜੀਏਟ ਪੰਡਿਤ ਅੰਮ੍ਰਿਤਾਨੰਦ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਦੇ ਪ੍ਰਿੰਸੀਪਲ ਡਾ.ਰਾਧਿਕਾ ਰਤਨ ਦੀ ਪ੍ਰਧਾਨਗੀ ਹੇਠ IQAC ਅਤੇ NSS ਯੂਨਿਟ ਐਸ.ਡੀ ਕਾਲਜ ਅਤੇ ਐਸ.ਡੀ ਕਾਲਜੀਏਟ ਸਕੂਲ ਦੇ ਸਹਿਯੋਗ ਨਾਲ ਵਿਸ਼ਵ ਸਿਹਤ ਸੰਗਠਨ ਵਲੋ ਦਿੱਤੇ ਗਏ ਥੀਮ “ ਇਕ ਜੀਵਨ ਇਕ ਜਿਗਰ ” ਦੇ ਤਹਿਤ ਐਸ ਡੀ ਕਾਲਜੀਏਟ ਸਕੂਲ ਵਿਖੇ ਇਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਸੈਮੀਨਾਰ ਵਿਚ ਸਿਵਲ ਸਰਜਨ ਡਾ.ਬਲਵਿੰਦਰ ਕੁਮਾਰ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ ।ਇਸ ਮੌਕੇ ਨੋਡਲ ਅਫਸਰ (ਐਨ.ਵੀ.ਐਚ.ਸੀ.ਪੀ) ਡਾ.ਸ਼ਲੇਸ਼ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਡਾ.ਤ੍ਰਿਪਤਾ ਦੇਵੀ, ਜ਼ਿਲ੍ਹਾ ਬੀ.ਸੀ.ਸੀ ਕੋਆਡੀਨੇਟਰ ਅਮਨਦੀਪ ਸਿੰਘ, ਐਚ.ਆਈ ਵਿਸ਼ਾਲ ਪੁਰੀ , ਸਮੂਹ ਸਟਾਫ਼ ਅਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਨੇ ਦੱਸਿਆ ਕਿ ਹੈਪੇਟਾਈਟਸ ਜਿਗਰ ਦੀ ਬਿਮਾਰੀ ਹੈ, ਅਤੇ ਜੇਕਰ ਇਸ ਦਾ ਸਮਾਂ ਰਹਿੰਦਿਆ ਇਲਾਜ ਨਾ ਕੀਤਾ ਜਾਵੇ ਤਾਂ ਇਹ ਮਾਰੂ ਸਿੱਧ ਹੋ ਸਕਦੀ ਹੈ। ਉਨਾਂ ਕਿਹਾ ਹੈਪੇਟਾਈਟਸ ਬੀਮਾਰੀ ਵਾਇਰਸ ਰਾਹੀਂ ਫੈਲਦੀ ਹੈ।ਇਹ ਵਾਇਰਸ ਪੰਜ ਪ੍ਰਕਾਰ ਦੇ ਹੁੰਦੇ ਹਨ, ਜਿਨ੍ਹਾਂ ਨੂੰ ਹੈਪੇਟਾਈਟਸ ਏ, ਬੀ, ਸੀ, ਡੀ ਅਤੇ ਈ ਕਿਹਾ ਜਾਂਦਾ ਹੈ । ਹੈਪੇਟਾਈਟਸ ਏ ਤੇ ਈ ਦੂਸ਼ਿਤ ਪਾਣੀ ਅਤੇ ਦੂਸ਼ਿਤ ਭੋਜਨ ਖਾਣ ਨਾਲ ਹੁੰਦੀ ਹੈ, ਜਦ ਕਿ ਹੈਪੇਟਾਈਟਸ ਦੀਆਂ ਬਾਕੀ ਕਿਸਮਾਂ ਖੂਨ ਰਾਹੀਂ ਅੱਗੇ ਫੈਲਦੀਆਂ ਹਨ। ਹੈਪੇਟਾਈਟਸ ਬੀ,ਸੀ ਤੇ ਡੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ । ਉਨਾਂ ਕਿਹਾ ਕਿ ਨਸ਼ਿਆਂ ਦੇ ਟੀਕੇ ਵਰਤਣ, ਦੂਸ਼ਿਤ ਸੂਈਆਂ ਦਾ ਇਸਤੇਮਾਲ ਕਰਨ, ਸਰੀਰ ਤੇ ਟੈਟੂ ਬਣਾਉਣ ਸਮੇਂ ਹੋਈ ਦੂਸ਼ਿਤ ਸੂਈ ਦੇ ਕਿਸੇ ਦੂਸਰੇ ਵਿਅਕਤੀ ਤੇ ਇਸਤੇਮਾਲ ਕਰਨ ਨਾਲ ਫੈਲਦਾ ਹੈ । ਕਾਲੇ ਪੀਲੀਆ ਕਾਰਨ ਜਿਗਰ ਖਰਾਬ ਹੋ ਜਾਂਦਾ ਹੈ ਤੇ ਕਈ ਵਾਰ ਜਿਗਰ ਦਾ ਕੈਂਸਰ ਵੀ ਹੋ ਸਕਦਾ ਹੈ । ਹੈਪੇਟਾਈਟਸ ਬੀ ਤੇ ਸੀ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਡਿਸਪੋਜ਼ੇਵਲ ਸਰਿੰਜਾ ਦੀ ਵਰਤੋਂ ਕੀਤੀ ਜਾਵੇ। ਕਿਸੇ ਵੀ ਵਿਅਕਤੀ ਨੂੰ ਦੂਜੇ ਵਿਅਕਤੀ ਦਾ ਖੂਨ ਚੜਾਉਣ ਵੇਲੇ ਸਾਵਧਾਨੀ ਵਰਤੀ ਜਾਵੇ ਅਤੇ ਸਰਕਾਰ ਵਲੋਂ ਮੰਜੂਰਸ਼ੂਦਾ ਬੱਲਡ ਬੈਂਕ ਤੋਂ ਹੀ ਮਰੀਜ਼ ਲਈ ਟੈਸਟ ਕੀਤਾ ਹੋਇਆ ਖੂਨ ਹੀ ਚੜਾਇਆ ਜਾਵੇ।ਆਪਣੇ ਜੀਵਨ ਸਾਥੀ ਪ੍ਰਤੀ ਵਫਾਦਾਰੀ ਰੱਖਦੇ ਹੋਏ ਇਕ ਹੀ ਪਾਰਟਨਰ ਨਾਲ ਸੰਬੰਧ ਸਥਾਪਿਤ ਕੀਤੇ ਜਾਣ।ਹੈਪਾਟਾਈਟਸ ਦੇ ਲੱਛਣਾਂ ਬਾਰੇ ਦੱਸਦਿਆਂ ਉਨਾਂ ਕਿਹਾ ਕਿ ਇਸ ਨਾਲ ਬੁਖਾਰ, ਸਿਰ ਦਰਦ ,ਮਾਸ ਪੇਸ਼ੀਆਂ ਵਿੱਚ ਦਰਦ ਅਤੇ ਹਰ ਸਮੇਂ ਕਮਜ਼ੋਰੀ ਮਹਿਸੂਸ ਹੁੰਦੀ ਹੈ। ਪਿਸ਼ਾਬ ਦਾ ਰੰਗ ਗੁੜਾ ਪੀਲਾ ਹੋ ਜਾਂਦਾ ਹੈ। ਇਸ ਦੇ ਨਾਲ ਨਾਲ ਉਲਟੀਆਂ ਦਾ ਆਉਣਾ ਤੇ ਭੁੱਖ ਨਾ ਲਗੱਣਾ ਵੀ ਇਸ ਦੇ ਮੁੱਖ ਲੱਛਣ ਹਨ। ਇਹ ਲੱਛਣ ਹੋਣ ਤੇ ਤੁਰੰਤ ਮਰੀਜ ਨੂੰ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ ।ਹੈਪੇਟਾਈਟਸ ਏ ਅਤੇ ਈ ਸੰਬਧੀ ਉਨ੍ਹਾਂ ਦੱਸਿਆ ਕਿ ਇਸ ਤੋਂ ਬਚਾਓ ਲਈ ਜ਼ਰੂਰੀ ਹੈ ਕਿ ਸਾਫ ਸੁਥਰੇ ਭੋਜਨ ਬਨਾਉਣਾ ਲਈ ਸਾਫ ਪਾਣੀ ਦੀ ਵਰਤੋਂ ਕੀਤੀ ਜਾਵੇ। ਤੇ ਹਥਾਂ ਦੀ ਸਫ਼ਾਈ ਦਾ ਖਾਸ ਖਿਆਲ ਰੱਖਿਆ ਜਾਵੇ।

ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਡਾ.ਤ੍ਰਿਪਤਾ ਦੇਵੀ ਨੇ ਦੱਸਿਆ ਕਿ ਹੈਪੇਟਾਈਟਿਸ ਦਾ ਟੈਸਟ ਕਿਸੇ ਵੀ ਤਰਾਂ ਦੀ ਸਰਜਰੀ; ਦੰਦਾਂ ਦਾ ਇਲਾਜ ਕਰਨ ਤੋਂ ਪਹਿਲਾ, ਖੂਨਦਾਨ ਵੇਲੇ , ਡਾਇਲਸਿਸ ਵੇਲੇ , ਗਰਭਵਤੀ ਮਹਿਲਾਵਾਂ ਅਤੇ ਹਾਈਰਿਸਕ ਗਰੁਪਾਂ ਲਈ ਕਰਵਾਉਣਾ ਲਾਜ਼ਮੀ ਹੈ। ਹੈਪੇਟਾਈਟਸ -ਬੀ ਅਤੇ ਸੀ ਦੇ ਇਲਾਜ ਲਈ ਮੈਡੀਕਲ ਸਪੈਸ਼ਲਿਸਟ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਵਲੋ ਹੈਪਾਟਾਈਟਸ ਦੀ ਰੋਕਥਾਮ ਲਈ ਮੁੱਖ ਮੰਤਰੀ ਪੰਜਾਬ ਹੈਪੇਟਾਈਟਿਸ-ਸੀ ਰਲੀਫ ਫੰਡ ਸਕੀਮ ਅਧੀਨ ਰਾਜ ਦੇ 23 ਜ਼ਿਲ੍ਹਾ ਹਸਪਤਾਲਾਂ, 03 ਸਰਕਾਰੀ ਮੈਡੀਕਲ ਕਾਲਜਾਂ, 07 ਏ.ਆਰ.ਟੀ.ਕੇਂਦਰਾਂ, 14 ਓ.ਐਸ.ਟੀ ਕੇਦਰਾਂ ਵਿੱਚ ਹੈਪੇਟਾਈਟਿਸ-ਸੀ ਤੇ ਬੀ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਦੇਸ਼ ਨੂੰ ਹੈਪੇਟਾਈਟਿਸ ਮੁਕਤ ਦੇਸ਼ ਬਣਾਉਣ ਲਈ ਇਸ ਤੋਂ ਬਚਾਅ ਪ੍ਰਤੀ ਜਾਗਰੂਕਤਾ ਦੇ ਸੁਨੇਹਿਆਂ ਨੂੰ ਘਰ ਘਰ ਪਹੁਚਾਉਣਾ ਤੇ ਸਮੇਂ ਰਹਿੰਦਿਆ ਇਸ ਦਾ ਇਲਾਜ ਕਰਵਾਉਣਾ ਜ਼ਰੂਰੀ ਹੈ। ਇਸ ਮੌਕੇ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ ਤੇ ਪਹਿਲੇ ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਮੋਮੈਂਟੋ ਅਤੇ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਾਰੇ ਹਾਜ਼ਰ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਵੰਡੀ ਗਈ ।ਇਸ ਮੌਕੇ ਡਾ.ਗੁਰਚਰਨ ਸਿੰਘ , ਲੈਕਚਰਾਰ ਮਨਪ੍ਰੀਤ ਕੌਰ , ਪ੍ਰੋ ਵਿਪਨ ਕੁਮਾਰ ਅਤੇ ਲੈਕਚਰਾਰ ਨਰਿੰਦਰ ਕੁਮਾਰ ਹਾਜ਼ਰ ਸਨ।

YOU TUBE :

Share post:

Subscribe

spot_imgspot_img

Popular

More like this
Related

ਵਾਰਡ ਨੰਬਰ 49 ਦੀਆਂ ਗਲੀਆਂ ਦੀ ਹਾਲਤ ਬੱਦ ਤੋਂ ਵੀ ਬੱਦਤਰ: ਭਾਜਪਾ

ਲੋਕਾਂ ਨੂੰ ਟੈਕਸਾਂ ਦੇ ਨੋਟਿਸ ਭੇਜਣ ਤੋਂ ਪਹਿਲਾਂ ਬੁਨਿਆਦੀ...

सरकारी कॉलेज होशियारपुर में शास्त्रीय संगीत वादन ’’सरगम 2025’’ का आयोजन किया गया

(TTT):सरकारी कॉलेज होशियारपुर में  कॉलेज के प्रिंसीपल अनीता सागर...

ਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਗੁਲਾਬ ਸ਼ਰਬਤ ਤੇ ਆਂਵਲਾ ਕੈਂਡੀ ਤਿਆਰ ਕਰਨ ਬਾਰੇ ਸਿਖਲਾਈ ਕਰਵਾਈ

ਹੁਸ਼ਿਆਰਪੁਰ, 21 ਫਰਵਰੀ: ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਪਿੰਡ ਮਹਿਲਾਂਵਾਲੀ ਵਿਖੇ ਗੁਲਾਬ ਸ਼ਰਬਤ ਅਤੇ ਆਂਵਲਾ ਕੈਂਡੀ ਤਿਆਰ ਕਰਨ ਬਾਰੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।ਸਿਖਲਾਈ ਦੇ  ਹਿੱਸੇ ਵਜੋਂ ਪਿੰਡ ਮਹਿਲਾਂਵਾਲੀ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਿਖਿਆਰਥੀ ਤੇ ਅਗਾਂਹਵਧੂ ਕਿਸਾਨ ਸੰਜੀਵ ਕੁਮਾਰ ਕਹੋਲ ਅਤੇ ਰੀਟਾ ਸ਼ਰਮਾ ਦੇ ਕਹੋਲ ਡੇਅਰੀ ਫਾਰਮ ਅਤੇ ਫਾਰਮ ਫਰੈਸ਼ ਫੂਡਜ਼ ਇਕਾਈ ਦਾ ਵਿਦਿਅਕ ਦੌਰਾ ਵੀ ਕਰਵਾਇਆ ਗਿਆ।                      ਸੰਜੀਵ ਕੁਮਾਰ ਕਹੋਲ, ਪਿਛਲੇ ਕਈ ਸਾਲਾਂ ਤੋਂ ਆਪਣੀ ਜ਼ਮੀਨ 'ਤੇ ਖੇਤੀ ਕਰ ਰਹੇ ਹਨ। ਪ੍ਰਮੁੱਖ ਕਿੱਤੇ ਪਸ਼ੂ ਪਾਲਣ ਤੋਂ ਇਲਾਵਾ ਉਨ੍ਹਾਂ ਨੇ ਕੁਦਰਤੀ ਤਰੀਕਿਆਂ ਨਾਲ ਸਬਜ਼ੀਆਂ ਅਤੇ ਫਲ ਪੈਦਾ ਕਰਦੇ ਹੋਏ ਜੈਵਿਕ ਖੇਤੀ ਨੂੰ ਪੂਰੀ ਤਰ੍ਹਾਂ ਅਪਣਾਇਆ ਹੈ ਸਿਖਲਾਈ ਪ੍ਰੋਗਰਾਮ ਦੌਰਾਨ  ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਸੁਖਦੀਪ ਕੌਰ ਨੇ  ਅਨਾਜ, ਫਲਾਂ ਤੇ ਸਬਜ਼ੀਆਂ ਤੋਂ ਤਿਆਰ ਕੀਤੇ ਜਾਂਦੇ ਪ੍ਰੋਸੈਸਡ ਉਤਪਾਦਾਂ ਦੀ ਸਾਂਭ- ਸੰਭਾਲ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਿਖਿਆਰਥੀਆਂ ਨੂੰ ਘਰੇਲੂ ਉਤਪਾਦਾਂ ਦੀ ਭੋਜਨ ਮਿਆਦ ਵਧਾਉਣ ਅਤੇ ਉਨ੍ਹਾਂ ਦੇ ਪੌਸ਼ਟਿਕ ਮੁੱਲ ਨੂੰ ਬਰਕਰਾਰ ਰੱਖਣ ਬਾਰੇ ਵੀ ਗਿਆਨ ਪ੍ਰਦਾਨ ਕੀਤਾ। ਰੀਟਾ ਸ਼ਰਮਾ ਵਲੋਂ ਗੁਲਾਬ ਸ਼ਰਬਤ ਅਤੇ ਆਂਵਲਾ ਕੈਂਡੀ ਤਿਆਰ ਕਰਨ ਦੀ ਵਿਧੀ ਬਾਰੇ ਦੱਸਿਆ ਗਿਆ।  https://youtu.be/o0imYc45FDo?si=f66yLAH5_Leb89dP https://youtu.be/TNSdHEAOIjM?si=41bEo33AVptNkl1u