ਰਾਜਪੁਰਾ ‘ਚ ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਚਾਲਕ ਦੀ ਮੌਤ, ਔਰਤ ਗੰਭੀਰ ਜ਼ਖ਼ਮੀ

Date:

ਰਾਜਪੁਰਾ ‘ਚ ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਚਾਲਕ ਦੀ ਮੌਤ, ਔਰਤ ਗੰਭੀਰ ਜ਼ਖ਼ਮੀ

(TTT)ਬੀਤੀ ਦੇਰ ਸ਼ਾਮ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਟਰੱਕ ਅਤੇ ਕਰੇਟਾ ਕਾਰ ਦੀ ਭਿਆਨਕ ਟੱਕਰ ਦੀ ਸੂਚਨਾ ਹੈ। ਹਾਦਸੇ ‘ਚ ਕਾਰ ਪਹਿਲਾਂ ਖੰਭੇ ਜਾ ਵੱਜੀ ਅਤੇ ਫਿਰ ਡਿਵਾਈਡਰ ‘ਤੇ ਚੜ੍ਹ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਖੰਭਾ ਟੁੱਟ ਗਿਆ ਅਤੇ ਚਾਲਕ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਹਰਵਿੰਦਰ ਸਿੰਘ (38 ਸਾਲਾਂ) ਆਪਣੀ ਪਤਨੀ ਦੇ ਨਾਲ ਸ਼ਿਮਲਾ ਤੋਂ ਪਟਿਆਲਾ ਆਪਣੇ ਸਹੁਰੇ ਘਰ ਜਾ ਰਿਹਾ ਸੀ ਪਰ ਸਹੁਰੇ ਘਰ ਜਾਣ ਤੋਂ ਪਹਿਲਾਂ ਹੀ ਕਾਰ ਅਤੇ ਟਰੱਕ ਦੀ ਜਬਰਦਸਤ ਟੱਕਰ ਹੋਣ ਕਾਰਨ ਗੰਭੀਰ ਜਖਮੀ ਹੋ ਗਏ, ਜਿਨਾਂ ਨੂੰ ਬੜੀ ਮੁਸ਼ਕਿਲ ਦੇ ਨਾਲ ਕਾਰ ਦੇ ਵਿੱਚੋਂ ਕੱਢਿਆ ਗਿਆ।
ਲੋਕਾਂ ਨੇ ਤੁਰੰਤ ਦੋਵਾਂ ਨੂੰ ਰਾਜਪੁਰਾ ਸਿਵਲ ਹਸਪਤਾਲ ਦਾਖਲ ਕਰਵਾਇਆ ਪਰ ਹਰਵਿੰਦਰ ਸਿੰਘ ਦੀ ਮੌਤ ਹੋ ਗਈ, ਜਦਕਿ ਪਤਨੀ ਦੇ ਗੰਭੀਰ ਹਾਲਤ ਹੋਣ ਦੇ ਬਾਵਜੂਦ ਇੱਥੋਂ ਰੈਫਰ ਕਰ ਦਿੱਤਾ ਗਿਆ। ਇਸ ਗੱਲ ਦੀ ਪੁਸ਼ਟੀ ਪੁਲਿਸ ਨੇ ਵੀ ਕਰ ਦਿੱਤੀ ਹੈ।

Share post:

Subscribe

spot_imgspot_img

Popular

More like this
Related

चौधरी बलबीर सिंह पब्लिक स्कूल को जीएनए यूनिवर्सिटी के एजुकेशन कम साइंस फेयर में द्वितीय पुरस्कार

फगवाड़ा, 17 जनवरी 2025(TTT): जीएनए यूनिवर्सिटी, फगवाड़ा द्वारा आयोजित...

ड्राइवरों के लिए आंखों की जांच शिविर का आयोजन

होशियारपुर, 17 जनवरी(TTT): राष्ट्रीय सड़क सुरक्षा माह 2025 के अंतर्गत आज...

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 17 ਜਨਵਰੀ (TTT): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ...