ਬਾਗਬਾਨੀ ਮੰਤਰੀ ਜੌੜਾਮਾਜ਼ਰਾ ਨੇ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਕੀਤੀ ਅਪੀਲ

Date:

ਬਾਗਬਾਨੀ ਮੰਤਰੀ ਜੌੜਾਮਾਜ਼ਰਾ ਨੇ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਕੀਤੀ ਅਪੀਲ

(TTT) ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਬਾਗ਼ਬਾਨੀ ਵਿਭਾਗ ਵੱਲੋਂ ਇਹ ਬੂਟੇ ਕਿਫ਼ਾਇਤੀ ਦਰਾਂ ‘ਤੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਭਰ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਆਪਕ ਰਣਨੀਤੀ ਦਾ ਹਿੱਸਾ ਹੈ।
ਉਨ੍ਹਾਂ ਕਿਹਾ ਕਿ ਮੌਨਸੂਨ ਸੀਜ਼ਨ ਫਲਦਾਰ ਰੁੱਖ ਲਾਉਣ ਲਈ ਢੁਕਵਾਂ ਅਤੇ ਅਨੁਕੂਲ ਹੈ ਅਤੇ ਸਰਕਾਰ ਦੀ ਇਹ ਪਹਿਲਕਦਮੀ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ, ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫ਼ੀ ਹੇਠਾਂ ਚਲਾ ਗਿਆ ਹੈ, ਲਈ ਟਿਕਾਊ ਬਦਲ ਪੇਸ਼ ਕਰੇਗੀ। ਬਾਗ਼ਬਾਨੀ ਮੰਤਰੀ ਨੇ ਉਚੇਚੇ ਤੌਰ ‘ਤੇ ਅੰਬ, ਅਮਰੂਦ, ਲੀਚੀ, ਚੀਕੂ, ਨਿੰਬੂ ਪ੍ਰਜਾਤੀ ਦੇ ਫਲਾਂ ਦੀਆਂ ਵੱਖ-ਵੱਖ ਕਿਸਮਾਂ, ਜਾਮੁਨ, ਬਿਲ ਅਤੇ ਕਟਹਲ ਸਮੇਤ ਵੱਖ-ਵੱਖ ਫਲਾਂ ਵਾਲੇ ਰੁੱਖਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਹ ਬੂਟੇ ਬਾਗ਼ਬਾਨੀ ਵਿਭਾਗ ਅਧੀਨ ਚੱਲ ਰਹੀਆਂ ਸਰਕਾਰੀ ਨਰਸਰੀਆਂ ਵਿੱਚ ਵਾਜਬ ਕੀਮਤਾਂ ‘ਤੇ ਉਪਲਬਧ ਹਨ।

Share post:

Subscribe

spot_imgspot_img

Popular

More like this
Related

जिला एवं सत्र न्यायधीश की ओर से जिला कानूनी सेवाएं अथारटीज के सदस्यों के साथ बैठक

सड़क हादसों में मारे गए व्यक्तियों के आश्रितों को...

चौधरी बलबीर सिंह पब्लिक स्कूल में 76वां गणतंत्र दिवस धूमधाम से मनाया गया

चौधरी बलबीर सिंह पब्लिक स्कूल में 76वां गणतंत्र दिवस...