ਹੁਸ਼ਿਆਰਪੁਰ, 6 ਨਵੰਬਰ {TTT} :
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਵੱਲੋਂ ਅੱਜ ਚਿਲਡਰਨ ਹੋਮ, ਸਪੈਸ਼ਲ ਹੋਮ, ਪਲੇਸ ਆਫ ਸੇਫਟੀ, ਅਬਜ਼ਰਵੇਸ਼ਨ ਹੋਮ ਅਤੇ ਓਲਡ ਏਜ ਹੋਮ, ਰਾਮ ਕਲੋਨੀ ਕੈਂਪ ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਚਿਲਡਰਨ ਹੋਮ ਵਿਚ ਰਹਿ ਰਹੇ ਬੱਚਿਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਡਾਕਟਰ ਰੋਜ਼ੀ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਬੱਚਿਆਂ ਦੀ ਦਵਾਈ ਦਾ ਖਾਸ ਖਿਆਲ ਰੱਖਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਜੁਵੇਨਾਈਲ ਹੋਮ ਦੇ ਸੁਪਰਡੈਂਟ ਪੁਨੀਤ ਕੁਮਾਰ ਨੂੰ ਨੂੰ ਹਦਾਇਤ ਕੀਤੀ ਕਿ ਮੱਛਰਾਂ ਤੋਂ ਫੈਲ ਰਹੀਆਂ ਬਿਮਾਰੀਆਂ ਤੋਂ ਬਚਾਅ ਲਈ ਦਵਾਈ ਦਾ ਛਿੜਕਾਅ ਕਰਵਾਇਆ ਜਾਵੇ। ਇਸ ਦੌਰਾਨ ਉਨ੍ਹਾਂ ਪਲੇਸ ਆਫ ਸੇਫਟੀ ਅਤੇ ਸਪੈਸ਼ਲ ਹੋਮ ਦੇ ਸਜ਼ਾ ਜ਼ਾਫ਼ਤਾ ਕੈਦੀਆਂ ਨਾਲ ਉਨ੍ਹਾਂ ਦੇ ਕੇਸਾਂ ਬਾਰੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਤੋਂ ਇਲਾਵਾ ਉਨ੍ਹਾਂ ਅਬਜ਼ਰਵੇਸ਼ਨ ਹੋਮ ਦੇ ਹਵਾਲਾਤੀਆਂ ਦੇ ਕੇਸਾਂ ਬਾਰੇ ਜਾਣਿਆ ਅਤੇ ਨਾਲ ਹੀ ਓਲਡ ਏਜ ਹੋਮ ਦੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ।
YOUTUBE:<iframe width=”560″ height=”315″ src=”https://www.youtube.com/embed/6dpp6nf5Mow?si=omViTOq69pTC0UkE” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOUTUBE:<iframe width=”560″ height=”315″ src=”https://www.youtube.com/embed/pII4LMQXhTQ?si=zXGTpQ0bn–B9zHR” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>