“ਹੁਸ਼ਿਆਰਪੁਰ ਪੁਲਿਸ ਵੱਲੋਂ ਤੜਕਸਾਰ ਮੇਹਟੀਆਣਾ ‘ਚ ਨਸ਼ਿਆਂ ਖਿਲਾਫ ਵਿਸ਼ੇਸ਼ ਸਰਚ ਅਭਿਆਨ ਅਤੇ ਘੇਰਾਬੰਦੀ ??”
(TTT) ਨਸ਼ਿਆਂ ਦੇ ਖਾਤਮੇ ਲਈ ਹੁਸ਼ਿਆਰਪੁਰ ਪੁਲਿਸ ਨੇ ਤੜਕੇ ਦੇ ਸਮੇਂ ਮੇਹਟੀਆਣਾ ਖੇਤਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਭਿਆਨ ਚਲਾਇਆ। ਇਸ ਕਾਰਵਾਈ ਦੇ ਤਹਿਤ ਸ਼ੱਕੀ ਵਿਅਕਤੀਆਂ ਤੇ ਥਾਵਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਗਈ ਤਾਂ ਜੋ ਨਸ਼ਾ ਤਸਕਰੀ ਵਰਗੀਆਂ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ। ਪੁਲਿਸ ਨੇ ਕਿਹਾ ਕਿ ਇਹ ਅਭਿਆਨ ਨਿਯਮਿਤ ਤੌਰ ‘ਤੇ ਜਾਰੀ ਰਹੇਗਾ ਅਤੇ ਨਸ਼ਿਆਂ ਖਿਲਾਫ ਲੜਾਈ ਵਿੱਚ ਉਹ ਵਚਨਬੱਧ ਹਨ।