
ਹੁਸ਼ਿਆਰਪੁਰ: “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਮੀਟਿੰਗਾਂ ਆਯੋਜਿਤ ਕੀਤੀਆਂ। ਇਸ ਮੀਟਿੰਗ ਵਿੱਚ, ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਨਸ਼ੇ ਦੀ ਤਸਕੀਰੀ ਵਿੱਚ ਸ਼ਾਮਲ ਲੋਗਾਂ ਦੀ ਰਿਪੋਰਟ ਕਰਨ ਲਈ ਪ੍ਰੇਰਿਤ ਕੀਤਾ।

ਪੁਲਿਸ ਨੇ ਜ਼ਿਲ੍ਹੇ ਦੇ ਨਸ਼ਾ ਤਸਕਰਾਂ ਖਿਲਾਫ ਜ਼ਿਆਦਾ ਤੋਂ ਜ਼ਿਆਦਾ ਜਾਗਰੂਕਤਾ ਫੈਲਾਉਣ ਲਈ 9501660318 ਉੱਪਰ ਰਿਪੋਰਟ ਕਰਨ ਦੀ ਅਪੀਲ ਕੀਤੀ ਹੈ।

ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸਾਰੇ ਲੋਕਾਂ ਨੂੰ ਇੱਕਜੁੱਟ ਹੋਕੇ ਨਸ਼ੇ ਦੇ ਖਿਲਾਫ ਲੜਾਈ ਵਿੱਚ ਸ਼ਾਮਲ ਹੋਣ ਦੀ ਅਹਮ ਲੋੜ ਹੈ।
9501660318 – ਨਸ਼ਾ ਤਸਕਰਾਂ ਦੀ ਰਿਪੋਰਟ ਕਰਨ ਲਈ