ਹੁਸ਼ਿਆਰਪੁਰ, 15 ਨਵੰਬਰ {TTT} :
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਸਮੂਹ ਈ.ਆਰ.ਓਜ਼ ਅਤੇ ਸੁਪਰਵਾਈਜ਼ਰਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਚੱਲ ਰਹੀ ਸੁਧਾਈ ਦੌਰਾਨ 18-19 ਸਾਲ ਦੇ ਨੌਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣੀਆਂ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਆਪਣੇ ਨਾਲ ਸਬੰਧਤ ਆਈਲੈਟਸ ਸੈਂਟਰਾਂ, ਕੋਚਿੰਗ ਸੈਂਟਰਾਂ ਅਤੇ ਸਕੂਲਾਂ ਅਤੇ ਕਾਲਜਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਕੇ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਨਵੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ ਨੂੰ ਗੰਭੀਰਤਾ ਨਾਲ ਲਿਆ ਜਾਵੇ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ ਮੁਕੇਰੀਆਂ ਅਸ਼ੋਕ ਕੁਮਾਰ ਵੀ ਹਾਜ਼ਰ ਸਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ, 2024 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਸੁਧਾਈ ਦੇ ਪ੍ਰੋਗਰਾਮ ਤਹਿਤ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 27 ਅਕਤੂਬਰ, 2023 ਨੂੰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦਾਅਵੇ ਅਤੇ ਇਤਰਾਜ਼ 9 ਦਸੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ 1 ਜਨਵਰੀ 2024 (1 ਜਨਵਰੀ 2006 ਜਾਂ ਇਸ ਤੋਂ ਪਹਿਲਾਂ ਪੈਦਾ ਹੋਏ) ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੈ, ਉਹ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 6 ਵਿਚ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿਚ ਨਾਮ ਸ਼ਾਮਲ ਹੋਣ ’ਤੇ ਇਤਰਾਜ਼ ਜਤਾਉਣ ਲਈ ਜਾਂ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟਰ ਸੂਚੀ ਵਿਚ ਕਿਸੇ ਕਿਸਮ ਦੀ ਸੁਧਾਈ ਕਰਵਾਉਣ ਲਈ, ਪਤੇ ਵਿਚ ਸੁਧਾਰ ਲਈ, ਡੁਪਲੀਕੇਟ ਵੋਟਰ ਕਾਰਡ ਲਈ ਸਬੰਧਤ ਬੂਥ ਲੈਵਲ ਅਫਸਰ ਕੋਲ ਫਾਰਮ ਨੰਬਰ 8 ਜਮ੍ਹਾ ਕਰਵਾਇਆ ਜਾ ਸਕਦਾ ਹੈ। ਹਨ। ਇਸ ਤੋਂ ਇਲਾਵਾ ਤੁਸੀਂ ਵੋਟਰ ਹੈਲਪਲਾਈਨ ਐਪ ਜਾਂ ਵੋਟਰ ਪੋਰਟਲ ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹੋ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ 2 ਦਸੰਬਰ 2023 ਅਤੇ 3 ਦਸੰਬਰ 2023 ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਵਿਸ਼ੇਸ਼ ਕੈਂਪ ਵੀ ਲਗਾਇਆ ਜਾਵੇਗਾ, ਜਿਸ ਦੌਰਾਨ ਬੀ.ਐੱਲ.ਓਜ਼ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਬੈਠ ਕੇ ਯੋਗ ਵਿਅਕਤੀਆਂ ਤੋਂ ਦਾਅਵੇ ਅਤੇ ਇਤਰਾਜ਼ ਇਕੱਤਰ ਕਰਨਗੇ | ਉਨ੍ਹਾਂ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 26 ਦਸੰਬਰ, 2023 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ, 2024 ਨੂੰ ਕੀਤੀ ਜਾਵੇਗੀ। ਇਸ ਮੌਕੇ ਚੋਣ ਤਹਿਸੀਲਦਾਰ ਸਰਬਜੀਤ ਸਿੰਘ, ਚੋਣ ਕਾਨੂੰਗੋ ਦੀਪਕ ਕੁਮਾਰ, ਹਰਪ੍ਰੀਤ ਕੌਰ, ਲਖਬੀਰ ਸਿੰਘ ਅਤੇ ਮੇਘਾ ਮਹਿਤਾ ਵੀ ਹਾਜ਼ਰ ਸਨ।
YOUTUBE:<iframe width=”560″ height=”315″ src=”https://www.youtube.com/embed/UnsJQFG43ws?si=YGKMUfdloqu4lxWm” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOUTUBE:<iframe width=”560″ height=”315″ src=”https://www.youtube.com/embed/uE4us64Y3fM?si=6iiAgx6_F2L7bMAr” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>