RC ਜਾਂ ਡਰਾਈਵਿੰਗ ਲਾਇਸੈਂਸ ਕਰਨ ਜਾ ਰਹੇ ਹੋ ਅਪਲਾਈ ਤਾਂ ਪੜੋ ਇਹ ਖਬਰ
(TTT)ਵਾਹਨਾਂ ਦੀ RC ਜਾਂ ਡਰਾਈਵਿੰਗ ਲਾਇਸੈਂਸ ਅਪਲਾਈ ਕਰਨ ਵਾਲਿਆਂ ਇੱਕ ਇੱਕ ਜ਼ਰੂਰੀ ਜਾਣਕਾਰੀ ਸਾਹਮਣੇ ਆਈ ਹੈ। ਅੰਮ੍ਰਿਤਸਰ ਰਿਜਨਲ ਟਰਾਂਸਪੋਰਟ ਅਫ਼ਸਰ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਵਾਹਨ ਅਤੇ ਡਰਾਈਵਿੰਗ ਲਾਇਸੈਂਸ ਸਬੰਧੀ ਸੇਵਾਵਾਂ ਲਈ ਫੀਸ, ਟੈਕਸ ਭਰਨ ਵਾਲਾ ਆਨਲਾਈਨ ਪੋਰਟਲ ਮੇਨਟੀਨੈਂਸ ਕਾਰਨ 14 ਤੋਂ 18 ਜੂਨ ਤੱਕ ਬੰਦ ਰਹੇਗਾ।
ਇਸ ਸਬੰਧੀ ਟਰਾਂਸਪੋਰਟ ਕਮਿਸ਼ਨਰ ਪੰਜਾਬ ਵੱਲੋਂ ਪੱਤਰ ਜਾਰੀ ਕਰਕੇ ਇਹ ਦੱਸਿਆ ਗਿਆ ਹੈ ਕਿ ਜਿਨ੍ਹਾਂ ਵਾਹਨਾਂ ਦੇ ਦਸਤਾਵੇਜ਼ ਜਾਂ ਡਰਾਈਵਿੰਗ ਲਾਇਸੈਂਸ ਇਨ੍ਹਾਂ ਚਾਰ ਦਿਨਾਂ ਵਿੱਚ ਖ਼ਤਮ ਹੋ ਰਹੇ ਹਨ, ਤਾਂ ਆਮ ਜਨਤਾ ਦੀ ਸੁਵਿਧਾ ਲਈ ਉਨ੍ਹਾਂ ਦਸਤਾਵੇਜਾਂ ਦੀ ਮਿਆਦ ਪੰਜ ਦਿਨ ਦੇ ਲਈ ਹੋਰ ਵਧਾਈ ਗਈ ਹੈ, ਤਾਂ ਜੋ ਉਨ੍ਹਾਂ ਨੂੰ ਲੇਟ ਫੀਸ ਜਾਂ ਜ਼ੁਰਮਾਨਾਂ ਨਾ ਭਰਨਾ ਪਵੇ।
<iframe width=”560″ height=”315″ src=”https://www.youtube.com/embed/6PVqK1Kmza0?si=Pk7_aQRcDf4rB4xn” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>