IMD Rainfall Alert: ਅੱਤ ਦੀ ਗਰਮੀ ਵਿਚਾਲੇ ਆਈ ਖੁਸ਼ਖਬਰੀ, ਇਨ੍ਹਾਂ ਸੂਬਿਆਂ ’ਚ 7 ਦਿਨਾਂ ਤੱਕ ਪਵੇਗਾ ਭਾਰੀ ਮੀਂਹ
(TTT)ਉੱਤਰੀ ਭਾਰਤ ਸਮੇਤ ਦੇਸ਼ ਭਰ ‘ਚ ਚੱਲ ਰਹੀ ਹੀਟਵੇਵ ਦਰਮਿਆਨ ਖੁਸ਼ਖਬਰੀ ਆਈ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਯੂਪੀ ਸਮੇਤ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਨੇ ਕਿਹਾ ਹੈ ਕਿ ਪੂਰਬੀ ਭਾਰਤ ‘ਚ ਗਰਮੀ ਦਾ ਕਹਿਰ ਅੱਜ ਤੱਕ ਜਾਰੀ ਰਹੇਗਾ ਅਤੇ ਉਸ ਤੋਂ ਬਾਅਦ ਇਸ ‘ਚ ਕਮੀ ਆ ਸਕਦੀ ਹੈ। ਇਸ ਦੇ ਨਾਲ ਹੀ ਉੱਤਰ-ਪੂਰਬੀ ਰਾਜਾਂ ਦੇ ਕਈ ਇਲਾਕਿਆਂ ਵਿੱਚ 7 ਮਈ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਉੱਤਰ ਭਾਰਤ ਦੀ ਗੱਲ ਕਰੀਏ ਤਾਂ 9 ਮਈ ਤੋਂ ਇੱਕ ਨਵਾਂ ਪੱਛਮੀ ਗੜਬੜ ਦਸਤਕ ਦੇਣ ਜਾ ਰਿਹਾ ਹੈ, ਜਿਸ ਕਾਰਨ ਕਈ ਰਾਜਾਂ ਵਿੱਚ ਮੌਸਮ ਬਦਲ ਜਾਵੇਗਾ। ਜੰਮੂ-ਕਸ਼ਮੀਰ, ਲੱਦਾਖ ਵਿੱਚ 5 ਅਤੇ 6 ਮਈ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਵਿੱਚ 5 ਤੋਂ 8 ਮਈ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।