ਚੰਡੀਗੜ੍ਹ ‘ਚ ਗਰਮੀ ਕੱਢੇਗੀ ਵੱਟ, IMD ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ
(TTT)ਚੰਡੀਗੜ੍ਹ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਅੱਜ ਤੋਂ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਕੱਲ੍ਹ ਬੁੱਧਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ 3 ਡਿਗਰੀ ਸੈਲਸੀਅਸ ਵੱਧ ਹੈ। ਘੱਟੋ-ਘੱਟ ਤਾਪਮਾਨ 22.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ ਇੱਕ ਡਿਗਰੀ ਘੱਟ ਹੈ। ਮੌਸਮ ਵਿਭਾਗ ਵੱਲੋਂ ਹੀਟ ਵੇਵ ਨੂੰ ਲੈ ਕੇ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।