ਨਾਬਾਲਗ ਬੱਚਿਆਂ ਦੇ ਮਾਪਿਆਂ ਲਈ ਅਹਿਮ ਖ਼ਬਰ, ਜਾਰੀ ਹੋਇਆ ਸਖ਼ਤ ਫ਼ਰਮਾਨ
NEWS ਮਜੀਠਾ (TTT) : ਪੰਜਾਬ ਵਿਚ ਨਾਬਾਲਗ ਬੱਚਿਆਂ ਵਲੋਂ ਚਲਾਏ ਜਾਂਦੇ ਵਾਹਨਾਂ ਕਰਕੇ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਪੁਲਸ ਵਿਭਾਗ ਦੇ ਆਵਾਜਾਈ ਅਤੇ ਸੜਕ ਸੁਰੱਖਿਆ ਵਿੰਗ ਪੰਜਾਬ ਵਲੋਂ ਇਸ ਸਬੰਧੀ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਪੁਲਸ ਸਟੇਸ਼ਨ ਮਜੀਠਾ ਦੇ ਐੱਸ. ਐੱਚ. ਓ. ਹਰਚੰਦ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੁਲਸ ਵਿਭਾਗ ਵਲੋਂ ਜਾਰੀ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੇ ਕੋਈ ਵੀ ਨਾਬਾਲਗ ਬੱਚਾ 31 ਜੁਲਾਈ ਤੋਂ ਬਾਅਦ ਦੋ ਪਹੀਆ ਜਾਂ ਚਾਰ ਪਹੀਆ ਵਾਹਨ ਚੈਕਿੰਗ ਦੌਰਾਨ ਫੜਿਆ ਗਿਆ ਅਤੇ ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਦੇ ਮਾਤਾ-ਪਿਤਾ ਖ਼ਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਜਿਸ ਵਿਚ ਉਨ੍ਹਾਂ ਨੂੰ 3 ਸਾਲ ਤੱਕ ਦੀ ਕੈਦ ਅਤੇ 25,000 ਰੁਪਏ ਜੁਰਮਾਨਾ ਵੀ ਹੋ ਸਕਦਾ ਹੈ।