ਨਸ਼ਾ ਤਸਕਰੀ ਦੇ ਖਿਲਾਫ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਜਲੰਧਰ ਦਿਹਾਤੀ ਪੁਲਿਸ ਦੇ ਥਾਣਾ ਗੁਰਾਇਆ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 1.2 ਕਿੱਲੋ ਅਫ਼ੀਮ ਬਰਾਮਦ ਕੀਤੀ।
(TTT) ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਝਾਰਖੰਡ ਤੋ ਟ੍ਰੇਨ ਰਾਹੀ ਨਸ਼ੇ ਦੀ ਖੇਪ ਹਾਸਲ ਕਰ ਰਹੇ ਸਨ।
ਥਾਣਾ ਗੁਰਾਇਆ, ਜਲੰਧਰ ਦਿਹਾਤੀ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ। ਮੁਲਜ਼ਮਾਂ ਵੱਲੋਂ ਕੀਤੀਆਂ ਗਈਆਂ ਪਿਛਲੀਆਂ ਤਸਕਰੀ ਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।