ਫਗਵਾੜਾ ‘ਚ ਹੋਈ ਫਾਇਰਿੰਗ ਦੇ ਮਾਮਲੇ ‘ਚ ਨਵਾਂ ਮੋੜ, ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋਏ ਨੌਜਵਾਨ ਨੇ ਖ਼ੁਦ ਖੋਲ੍ਹਿਆ ਰਾਜ਼
(TTT) ਬੀਤੇ ਦਿਨੀਂ ਫਗਵਾੜਾ ਦੇ ਪਿੰਡ ਜਗਪਾਲਪੁਰ ਨੇੜੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਵਲੋਂ ਇਕ ਨੌਜਵਾਨ ‘ਤੇ ਗੋਲ਼ੀਆਂ ਚਲਾਉਣ ਦੀ ਕਹਾਣੀ ਪੂਰੀ ਤਰ੍ਹਾਂ ਨਾਲ ਝੂਠੀ ਸਾਬਤ ਹੋਈ ਹੈ। ਦੱਸ ਦੇਈਏ ਕਿ ਇਹ ਮਾਮਲਾ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਇਆ ਸੀ, ਜਿਸ ‘ਚ ਕਈ ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਸਨ।
ਫਗਵਾੜਾ ‘ਚ ਐੱਸ.ਪੀ. ਰੁਪਿੰਦਰ ਕੌਰ ਭੱਟੀ ਅਤੇ ਡੀ.ਐੱਸ.ਪੀ. ਜਸਪ੍ਰੀਤ ਸਿੰਘ ਨੇ ਇਸ ਮਾਮਲੇ ਦੇ ਸਬੰਧ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅਤੇ ਕਈ ਅਹਿਮ ਖੁਲਾਸੇ ਕੀਤੇ ਹਨ। ‘ਜਗ ਬਾਣੀ’ ਨਾਲ ਗੱਲਬਾਤ ਕਰਦੇ ਹੋਏ ਐੱਸ.ਪੀ. ਭੱਟੀ ਨੇ ਦੱਸਿਆ ਕਿ ਅਸਲੀਅਤ ਇਹ ਹੈ ਕਿ ਗੋਲ਼ੀ ਲੱਗਣ ਨਾਲ ਜ਼ਖਮੀ ਹੋਏ ਨੌਜਵਾਨ ਰਵੀ ਪੁੱਤਰ ਹੰਸਰਾਜ ਵਾਸੀ ਪਿੰਡ ਜਗਪਾਲਪੁਰ ਤਹਿਸੀਲ ਫਗਵਾੜਾ ਜ਼ਿਲ੍ਹਾ ਕਪੂਰਥਲਾ ‘ਤੇ ਕਿਸੇ ਨੇ ਗੋਲ਼ੀ ਨਹੀਂ ਚਲਾਈ ਸੀ। ਉਸ ਨੂੰ ਲੱਗੀ ਗੋਲ਼ੀ ਉਸ ਪਾਸ ਰੱਖੀ ਹੋਈ ਨਾਜਾਇਜ਼ ਦੇਸੀ ਪਿਸਤੌਲ ਤੋਂ ਚਲੀ ਸੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਸੀ।