News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸਲਮਾਨ ਖਾਨ ਦੇ ਘਰ ਗੋਲੀਬਾਰੀ ਦਾ ਮਾਮਲਾ, ਮੁੰਬਈ ਕ੍ਰਾਈਮ ਬ੍ਰਾਂਚ ਨੇ ਜਲੰਧਰ ਤੋਂ 2 ਨੌਜਵਾਨਾਂ ਨੂੰ ਕੀਤਾ ਕਾਬੂ

ਸਲਮਾਨ ਖਾਨ ਦੇ ਘਰ ਗੋਲੀਬਾਰੀ ਦਾ ਮਾਮਲਾ, ਮੁੰਬਈ ਕ੍ਰਾਈਮ ਬ੍ਰਾਂਚ ਨੇ ਜਲੰਧਰ ਤੋਂ 2 ਨੌਜਵਾਨਾਂ ਨੂੰ ਕੀਤਾ ਕਾਬੂ

(TTT)ਅਭਿਨੇਤਾ ਸਲਮਾਨ ਖਾਨ ਦੇ ਘਰ ਗੋਲੀਬਾਰੀ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਤੋਂ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਪੰਜਾਬ ਦੇ ਜਲੰਧਰ ਤੋਂ ਦੋ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਮੁੰਬਈ ਕ੍ਰਾਈਮ ਬ੍ਰਾਂਚ ਨੇ ਕੀਤੀ ਹੈ। ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮਾਂ ਨੇ ਮੁੱਖ ਮੁਲਜ਼ਮ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ਹਥਿਆਰ ਮੁਹੱਈਆ ਕਰਵਾਏ ਸਨ।
ਜਲੰਧਰ ਤੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੋਨੂੰ ਸੁਭਾਸ਼ ਚੰਦਰ (37) ਅਤੇ ਅਨੁਜ ਥਾਪਨ (32) ਵਜੋਂ ਹੋਈ ਹੈ। ਦੋਸ਼ੀ ਅਨੁਜ ਟਰੱਕ ‘ਤੇ ਹੈਲਪਰ ਦਾ ਕੰਮ ਕਰਦਾ ਸੀ। ਸੁਭਾਸ਼ ਇੱਕ ਕਿਸਾਨ ਹੈ ਅਤੇ ਕਰਿਆਨੇ ਦੀ ਦੁਕਾਨ ਵੀ ਚਲਾਉਂਦਾ ਹੈ। ਅਨੁਜ ਖਿਲਾਫ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ‘ਚ ਕਈ ਮਾਮਲੇ ਦਰਜ ਹਨ ਅਤੇ ਉਹ ਸ਼ੁਰੂ ਤੋਂ ਹੀ ਲਾਰੈਂਸ ਗੈਂਗ ਨਾਲ ਜੁੜਿਆ ਹੋਇਆ ਹੈ। ਦੋਵਾਂ ਨੇ 15 ਮਾਰਚ ਨੂੰ ਪਨਵੇਲ ਵਿੱਚ ਦੋ ਪਿਸਤੌਲਾਂ ਦੀ ਡਿਲੀਵਰੀ ਕੀਤੀ ਸੀ।