News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਪੰਜਾਬ ਸਰਕਾਰ ਦਾ ਵੱਡਾ ਐਲਾਨ, ਬਦਲਵੀਆਂ ਫ਼ਸਲਾਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਪ੍ਰੋਤਸਾਹਨ ਰਾਸ਼ੀ

ਪੰਜਾਬ ਸਰਕਾਰ ਦਾ ਵੱਡਾ ਐਲਾਨ, ਬਦਲਵੀਆਂ ਫ਼ਸਲਾਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਪ੍ਰੋਤਸਾਹਨ ਰਾਸ਼ੀ

ਹੁਸ਼ਿਆਰਪੁਰ, ( GBC UPDATE ):- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਜ਼ਿਆਦਾ ਪਾਣੀ ਦੀ ਖ਼ਪਤ ਕਰਨ ਵਾਲੀ ਝੋਨੇ ਦੀ ਫ਼ਸਲ ਦੀ ਕਾਸ਼ਤ ਤੋਂ ਮੋੜਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਲਗਾਤਾਰ ਕਦਮ ਉਠਾਏ ਜਾ ਰਹੇ ਹਨ। ਇਸੇ ਮੰਤਵ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਜਗ੍ਹਾ ਹੋਰ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ।

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਨੀਵਾਰ ਨੂੰ ਇਥੇ ਦੱਸਿਆ ਕਿ ਇਸ ਮਕਸਦ ਵਾਸਤੇ ਵਿੱਤੀ ਸਾਲ 2024-25 ਲਈ 289.87 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ