ਸਨਾਤਨ ਧਰਮ ਕਾਲਜ ਹੁਸ਼ਿਆਰਪਰ ਵਿਖੇ ਮਨਾਇਆ ਆਜਾਦੀ ਦਿਵਸ।
(TTT) ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਗੋਪਾਲ ਸ਼ਰਮਾ, ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਅਤੇ ਸਕੂਲ ਪ੍ਰਿੰਸੀਪਲ ਡਾ. ਰਾਧਿਕਾ ਰਤਨ ਦੀ ਅਗਵਾਈ ਹੇਠ ਆਈ.ਕਿਊ.ਏ.ਸੀ ਦੇ ਸਹਿਯੋਗ ਨਾਲ ਐੱਨ.ਸੀ.ਸੀ ਇੰਚਾਰਜ ਲੈਫਟੀਨੈਂਟ ਡਿੰਪਲ, ਐੱਨ.ਐੱਸ.ਐੱਸ ਪ੍ਰੋਗਰਾਮ ਅਫਸਰ ਪ੍ਰੋ. ਮਨਪ੍ਰੀਤ ਕੌਰ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪੋ੍. ਮਨੀ ਸ਼ਰਮਾ ਦੀ ਅਗਵਾਈ ਵਿੱਚ ‘ਵਿਕਸਿਤ ਭਾਰਤ’ ਥੀਮ ਤਹਿਤ ‘ਹਰ ਘਰ ਤਿਰੰਗਾ’ ਮੁਹਿੰਮ ਦੇ ਅੰਤਰਗਤ ਕਾਲਜ ਕੈਂਪਸ ਵਿੱਚ 78ਵਾਂ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਮੈਨੇਜਮੈਂਟ ਕਮੇਟੀ ਦੇ ਮੀਤ ਪ੍ਰਧਾਨ ਸ਼੍ਰੀ ਚਤਰ ਭੂਸ਼ਣ ਜੋਸ਼ੀ, ਸੰਯੁਕਤ ਸਕੱਤਰ ਤਿਲਕ ਰਾਜ ਸ਼ਰਮਾ, ਨੈਸ਼ਨਲ ਐਵਾਰਡੀ ਕੈਸ਼ੀਅਰ ਸ਼ੀ੍ ਪ੍ਰਮੋਦ ਸ਼ਰਮਾ ਅਤੇ ਗਰੁੱਪ ਕੈਪਟਨ ਸ਼੍ਰੀ ਦੀਪਕ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਰਜਕਾਰੀ ਪ੍ਰਿੰਸੀਪਲ ਸ੍ਰੀ ਪ੍ਰਸ਼ਾਂਤ ਸੇਠੀ ਅਤੇ ਐੱਨ.ਸੀ.ਸੀ ਕੈਡਿਟਾਂ ਵੱਲੋਂ ਮੁੱਖ ਮਹਿਮਾਨ ਸਾਹਿਬਾਨ ਦਾ ਸਵਾਗਤ ਕੀਤਾ ਗਿਆ। ਕਾਲਜ ਕੈਂਪਸ ਵਿੱਚ ਮੁੱਖ ਮਹਿਮਾਨ ਸਾਹਿਬਾਨ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਜਿਸ ਤੋਂ ਤੁਰੰਤ ਬਾਅਦ ਰਾਸ਼ਟਰੀ ਗੀਤ ਦਾ ਗਾਇਨ ਕੀਤਾ ਗਿਆ ਅਤੇ ਰਾਸ਼ਟਰੀ ਝੰਡੇ ਦਾ ਸਤਿਕਾਰ ਕਰਨ ਅਤੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਸ਼ਰਧਾਂਜਲੀ ਵੀ ਭੇਟ ਕੀਤੀ ਗਈ। ਇਸ ਮੌਕੇ ਸਕੂਲ ਅਤੇ ਕਾਲਜ ਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।