
(TTT)ਹੁਸ਼ਿਆਰਪੁਰ, 23 ਅਪ੍ਰੈਲ: ਬੀਤੇ ਦਿਨਾਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਇਸ ਕਾਇਰਤਾਪੂਰਨ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ।

ਉਨ੍ਹਾਂ ਇਸਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ‘ਤੇ ਸਿੱਧਾ ਹਮਲਾ ਦੱਸਿਆ ਹੈਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਨੇ ਕਿਹਾ ਕਿ ਨਿਰਦੋਸ਼ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਇਸ ਹਮਲੇ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਇਹ ਸਿਰਫ਼ ਮਨੁੱਖਤਾ ਦਾ ਦੁਸ਼ਮਣ ਹੈ। ਉਨ੍ਹਾਂ ਨੇ ਇਸ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਕਰਮਜੀਤ ਕੌਰ ਨੇ ਕੇਂਦਰ ਅਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਹਮਲੇ ਲਈ ਜ਼ਿੰਮੇਵਾਰ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਰਪ੍ਰਸਤਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਦੇਸ਼ ਵਿੱਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖੀ ਜਾ ਸਕੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਵੱਲ ਧਿਆਨ ਨਾ ਦੇਣ ਅਤੇ ਸਮਾਜਿਕ ਸਦਭਾਵਨਾ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਅੱਤਵਾਦ ਵਿਰੁੱਧ ਇੱਕਜੁੱਟ ਖੜ੍ਹਾ ਹੈ ਅਤੇ ਅਜਿਹੇ ਹਮਲੇ ਸਾਡੇ ਮਨੋਬਲ ਨੂੰ ਨਹੀਂ ਤੋੜ ਸਕਦੇ।

