ਸ਼ਹਿਰ ਨੂੰ ਸੁੰਦਰ ਤੇ ਸਵੱਛ ਬਣਾਉਣਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ : ਡਾ. ਅਮਨਦੀਪ ਕੌਰ

Date:

ਸ਼ਹਿਰ ਨੂੰ ਸੁੰਦਰ ਤੇ ਸਵੱਛ ਬਣਾਉਣਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ : ਡਾ. ਅਮਨਦੀਪ ਕੌਰ

ਹੁਸ਼ਿਆਰਪੁਰ, 3 ਸਤੰਬਰ :(TTT) ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸ਼ਹਿਰ ਨੂੰ ਸਾਫ-ਸੁਥਰਾ ਅਤੇ ਸੁੰਦਰ ਬਣਾਉਣ ਲਈ ਸਵੱਛ ਸਰਵੇਖਣ 2024 ਤਹਿਤ ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਡਾ. ਅਮਨਦੀਪ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਸਫਾਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ l ਇਸ ਸਫ਼ਾਈ ਮੁਹਿੰਮ ਤਹਿਤ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਵੱਖ-ਵੱਖ ਸੰਚਾਰ ਸਾਧਨਾਂ ਅਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਸ਼ਹਿਰ ਵਾਸੀਆਂ ਨੂੰ ਆਪਣਾ ਆਲਾ-ਦੁਆਲਾ ਤੇ ਜਨਤਕ ਥਾਵਾਂ ਨੂੰ ਸਾਫ-ਸੁਥਰਾ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ l ਇਸੇ ਲੜੀ ਨੂੰ ਅੱਗੇ ਤੋਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸਫ਼ਾਈ ਜਾਗਰੂਕਤਾ ਮੁਹਿੰਮ ਤਹਿਤ ‘ਆਓ ਸਾਰੇ ਰਲ ਕੇ ਸੋਹਣਾ ਸ਼ਹਿਰ ਬਣਾਈਏ’ ਪੰਜਾਬੀ ਗੀਤ ਲੋਕ ਅਰਪਣ ਕੀਤਾ ਗਿਆ ਹੈl ਸਫਾਈ ਜਾਗਰੂਕਤਾ ਪੰਜਾਬੀ ਗੀਤ ਨੂੰ ਲੋਕ ਅਰਪਣ ਕਰਦਿਆਂ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਨੇ ਕਿਹਾ ਕਿ ਸ਼ਹਿਰ ਨੂੰ ਸਾਫ-ਸੁਥਰਾ ਤੇ ਸੁੰਦਰ ਬਣਾ ਕੇ ਰੱਖਣ ਲਈ ਸਾਰੇ ਸ਼ਹਿਰ ਵਾਸੀਆਂ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ l ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਹੁਸ਼ਿਆਰਪੁਰ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਲਈ ਘਰਾਂ ਦਾ ਕੂੜਾ- ਕਰਕਟ ਨਗਰ ਨਿਗਮ ਵੱਲੋਂ ਨਿਰਧਾਰਿਤ ਥਾਵਾਂ ‘ਤੇ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਪੋਲੀਥੀਨ ਤੇ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜਨਤਕ ਥਾਵਾਂ ‘ਤੇ ਵੱਧ ਤੋਂ ਵੱਧ ਰੁੱਖ ਅਤੇ ਫੁੱਲ-ਬੂਟੇ ਲਗਾ ਕੇ ਆਪਣੇ ਚੁਗਿਰਦੇ ਨੂੰ ਸਿਹਤਮੰਦ ਅਤੇ ਸਾਫ-ਸੁਥਰਾ ਰੱਖਣ ਲਈ ਆਪਣਾ ਬਣਦਾ ਯੋਗਦਾਨ ਪਾਇਆ ਜਾਵੇl ਇਸ ਜਾਗਰੂਕਤਾ ਗੀਤ ਨੂੰ ਲੇਖਕ ਵਰਿੰਦਰ ਸਿੰਘ ਨਿਮਾਣਾ ਵੱਲੋਂ ਲਿਖਿਆ ਗਿਆ ਹੈ ਅਤੇ ਲੈਕਚਰਾਰ ਸੁਖਦੇਵ ਸਿੰਘ ਵੱਲੋਂ ਇਸ ਦਾ ਸੰਗੀਤ ਤਿਆਰ ਕੀਤਾ ਗਿਆ ਹੈ l ਇਸ ਮੌਕੇ ਨਗਰ ਨਿਗਮ ਹੁਸ਼ਿਆਰਪੁਰ ਦੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਮਿਉਂਸੀਪਲ ਟਾਊਨ ਪਲੈਨਰ ਲਖਵੀਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ

Share post:

Subscribe

spot_imgspot_img

Popular

More like this
Related

“ਹੁਸ਼ਿਆਰਪੁਰ ਪੁਲਿਸ ਵੱਲੋਂ 06 ਨਸ਼ਾ ਤਸਕਰਾਂ ਦੀ ਗ੍ਰਿਫਤਾਰੀ, ਨਸ਼ੀਲਾ ਪਦਾਰਥ ਅਤੇ ਗੋਲੀਆਂ ਬਰਾਮਦ”

ਹੁਸ਼ਿਆਰਪੁਰ: ਨਸ਼ਿਆਂ ਅਤੇ ਅਪਰਾਧਾਂ ਨਾਲ ਨਜਿੱਠਣ ਲਈ ਚੱਲ ਰਹੀਆਂ...

सरपंच बेदी पर हमला करने वाले आरोपियों को तुरंत गिरफ्तार करे पुलिसः डा. रमन घई

यूथ सिटीजन कौंसिल पंजाब ने एसएसपी होशियारपुर से सरपंच...

खत्री बिरादरी की बेहतरी के लिए करेंगे कामः अविनाश खन्ना

-युवा खत्री सभा पंजाब के सभी जिलों में करवाए...