ਪੰਜਾਬ ਦੇ 17 ਜ਼ਿਲ੍ਹਿਆਂ ‘ਚ ਅੱਜ ਪਵੇਗਾ ਮੀਂਹ…ਮੁੜ ਵਧੇਗੀ ਠੰਢ !
(TTT)ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ, ਬਰਫ਼ਬਾਰੀ, ਤੇਜ਼ ਹਵਾਵਾਂ ਅਤੇ ਗੜੇਮਾਰੀ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕਈ ਥਾਵਾਂ ‘ਤੇ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਉੱਤਰ ਭਾਰਤ ਵਿਚ ਮਾਰਚ ਮਹੀਨਾ ਠੰਡਾ ਰਹਿਣ ਦਾ ਅਨੁਮਾਨ ਲਗਾਇਆ ਹੈ। ਤਾਜ਼ਾ ਪੱਛਮੀ ਗੜਬੜ ਕਾਰਨ ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਮੌਸਮ ਦੇ ਖ਼ਰਾਬ ਹੋਣ ਦੀ ਸੰਭਾਵਨਾ ਹੈ।