News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਇਟਲੀ ਨਗਰ ਕੌਂਸਲ ਚੋਣਾਂ : ਸ਼ਹੀਦ ਭਗਤ ਸਿੰਘ ਨਗਰ ਦਾ ਨੌਜਵਾਨ ਮੁਨੀਸ਼ ਕੁਮਾਰ ਰਿਸ਼ੀ ਮੈਦਾਨ ‘ਚ

ਇਟਲੀ ਨਗਰ ਕੌਂਸਲ ਚੋਣਾਂ : ਸ਼ਹੀਦ ਭਗਤ ਸਿੰਘ ਨਗਰ ਦਾ ਨੌਜਵਾਨ ਮੁਨੀਸ਼ ਕੁਮਾਰ ਰਿਸ਼ੀ ਮੈਦਾਨ ‘ਚ

(Reena Sahota) ਰੋਮ : ਇਟਲੀ ਵਿੱਚ ਭਾਰਤੀਆਂ ਦੀ ਕਾਮਯਾਬੀ ਤੇ ਕਾਬਲੀਅਤ ਤੋਂ ਪ੍ਰਭਾਵਿਤ ਇਟਲੀ ਦੀਆਂ ਸਿਆਸੀ ਪਾਰਟੀਆਂ ਭਾਰਤੀ ਮੂਲ ਦੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਕੇ ਨਵਾਂ ਇਤਿਹਾਸ ਸਿਰਜ ਰਹੀਆਂ ਹਨ। ਭਾਵੇਂ ਕਿ ਪਹਿਲਾਂ ਵੀ ਭਾਰਤੀ ਮੂਲ ਦੇ ਕੁਝ ਉਮੀਦਵਾਰਾਂ ਨੇ ਵੋਟਾਂ ਵਿੱਚ ਜਿੱਤ ਹਾਸਿਲ ਕਰਦਿਆਂ ਆਪਣੀ-ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਪਰ ਇਸ ਵਾਰ ਪਹਿਲਾਂ ਤੋਂ ਵੀ ਵੱਧ ਇਟਲੀ ਦੀਆਂ ਸਿਆਸੀ ਪਾਰਟੀਆਂ ਭਾਰਤੀ ਮੂਲ ਦੇ ਨੌਜਵਾਨ ਉਮੀਦਵਾਰਾਂ ਨੂੰ ਇਟਲੀ ਦੇ ਕਈ ਸੂਬਿਆਂ ਵਿੱਚ 8-9 ਜੂਨ 2024 ਦਿਨ ਸ਼ਨੀਵਾਰ ਤੇ ਐਤਵਾਰ ਨਗਰ ਕੌਂਸਲਾਂ ਦੀਆਂ ਵੋਟਾਂ ਵਿੱਚ ਖੜ੍ਹਾ ਕਰ ਇਟਲੀ ਦੇ ਭਾਰਤੀਆਂ ਨਾਲ ਮੁੱਢ ਤੋਂ ਜੁੜਨ ਦਾ ਕਾਬਲੇ ਤਾਰੀਫ਼ ਫ਼ੈਸਲਾ ਕਰ ਰਹੀਆਂ ਹਨ।