ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਸ਼ਹੀਦੀ ਹਫ਼ਤੇ ਨੂੰ ਲੈ ਕੇ ਲੋਕ ਸਭਾ ਉਮੀਦਵਾਰਾਂ ਨੂੰ ਜਾਰੀ ਕੀਤਾ ਹੁਕਮ
(TTT) ਦੇਸ਼ ਭਰ ਵਿੱਚ ਉਮੀਦਵਾਰਾਂ ਦੀਆਂ ਨਜ਼ਰਾਂ ਹੁਣ ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ‘ਤੇ ਟਿਕੀਆਂ ਹੋਈਆਂ ਹਨ ਅਤੇ ਆਪਣੀ ਜਿੱਤ ਨੂੰ ਯਕੀਨੀ ਮੰਨਦਿਆਂ ਉਮੀਦਵਾਰਾਂ ਵੱਲੋਂ ਜਸ਼ਨਾਂ ਦੀਆਂ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਵਿੱਚ ਲੋਕ ਸਭਾ ਉਮੀਦਵਾਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਹੁਕਮ ਜਾਰੀ ਕਰਕੇ ਅਪੀਲ ਕੀਤੀ ਹੈ ਕਿ ਜਿੱਤਣ ਵਾਲੇ ਉਮੀਦਵਾਰ ਇਸ ਦਿਨ ਜੂਨ ’84 ਨੂੰ ਯਾਦ ਰੱਖਣ ਅਤੇ ਸਿੱਖ ਕੌਮ ਵੱਲੋਂ ਮਨਾਏ ਜਾ ਰਹੇ ਸ਼ਹੀਦੀ ਹਫ਼ਤੇ ਦੇ ਮੱਦੇਨਜ਼ਰ ਢੋਲ-ਢਮੱਕਿਆਂ ਦੀ ਵਰਤੋਂ ਨਾ ਕਰਨ।