ਕੈਬਨਿਟ ਮੰਤਰੀ ਨੇ ਗਊਸ਼ਾਲਾ ਬਾਜ਼ਾਰ ਹੋਲਸੇਲ ਮਾਰਕੀਟ ਵਿਖੇ ਕਰਵਾਏ ਸਮਾਗਮ ‘ਚ ਕੀਤੀ ਸ਼ਿਰਕਤ ।

ਹੁਸ਼ਿਆਰਪੁਰ, 29 ਨਵੰਬਰ {TTT}:
ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਪਾਰੀ ਵਰਗ ਸਮਾਜ ਦਾ ਅਹਿਮ ਅੰਗ ਹੈ ਅਤੇ ਦੇਸ਼ ਅਤੇ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀ ਹਰ ਸਮੱਸਿਆ ਨੂੰ ਹੱਲ ਕਰਨ ਲਈ ਵਚਨਬੱਧ ਹੈ। ਉਹ ਗਊਸ਼ਾਲਾ ਬਾਜ਼ਾਰ ਹੋਲਸੇਲ ਮਾਰਕੀਟ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਮਾਰਕੀਟ ਹੈੱਡ ਰਾਜੂ ਖੱਤਰੀ ਅਤੇ ਚੇਅਰਮੈਨ ਕੁਲਦੀਪ ਗੋਇਲ ਵੀ ਮੌਜੂਦ ਸਨ।


ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ‘ਤੇ ਪਹਿਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸੂਬੇ ‘ਚ ਡਰ-ਮੁਕਤ ਮਾਹੌਲ ਸਿਰਜ ਕੇ ਸਰਕਾਰ ਨੇ ਰਾਜ ਵਿਚ ਵੱਡੇ ਪੱਧਰ ‘ਤੇ ਵਪਾਰਕ ਮੌਕਿਆਂ ‘ਚ ਵਾਧਾ ਕੀਤਾ ਹੈ, ਜਿਸ ਕਾਰਨ ਸੂਬੇ ‘ਚ ਨਿਵੇਸ਼ ਵੀ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਪਾਰੀ ਵਰਗ ਦੇ ਭਰਾਵਾਂ ਨੇ ਹਮੇਸ਼ਾ ਹੀ ਸਮਾਜ ਸੇਵੀ ਕੰਮਾਂ ਵਿਚ ਆਪਣਾ ਅਹਿਮ ਯੋਗਦਾਨ ਪਾਇਆ ਹੈ ਅਤੇ ਉਹ ਆਸ ਕਰਦੇ ਹਨ ਕਿ ਭਵਿੱਖ ਵਿਚ ਵੀ ਵਪਾਰੀ ਵਰਗ ਇਸੇ ਤਰ੍ਹਾਂ ਸਮਾਜ ਭਲਾਈ ਦੇ ਕੰਮਾਂ ਵਿਚ ਅੱਗੇ ਆਉਂਦਾ ਰਹੇਗਾ। ਇਸ ਦੌਰਾਨ ਉਨ੍ਹਾਂ ਗਊਸ਼ਾਲਾ ਬਾਜ਼ਾਰ ਹੋਲਸੇਲ ਮਾਰਕੀਟ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਕੌਂਸਲਰ ਵਿਜੇ ਅਗਰਵਾਲ, ਵਰਿੰਦਰ ਸ਼ਰਮਾ ਬਿੰਦੂ, ਸੰਤੋਸ਼ ਸੈਣੀ, ਵਰਿੰਦਰ ਵੈਦ, ਮਨਜੀਤ ਕੌਰ, ਅਜੇ ਵਰਮਾ, ਜਗਦੀਸ਼ ਅਗਰਵਾਲ, ਮਾਸਟਰ ਸਤਪਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਪਾਰੀ ਹਾਜ਼ਰ ਸਨ।
YOUTUBE:<iframe width=”560″ height=”315″ src=”https://www.youtube.com/embed/PnxZ6Z1rMGg?si=-hxBVr4V83fPS6SH” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOUTUBE:<iframe width=”560″ height=”315″ src=”https://www.youtube.com/embed/pRKn68Jxl34?si=Y_ueN5RlWoZPEMe3″ title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>