ਕੇ. ਕਵਿਤਾ ਦੀ ਜ਼ਮਾਨਤ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਈ.ਡੀ. ਨੂੰ ਕੀਤਾ ਨੋਟਿਸ ਜਾਰੀ
(TTT)ਦਿੱਲੀ ਹਾਈ ਕੋਰਟ ਨੇ ਦਿੱਲੀ ਦੀ ਰੱਦ ਕੀਤੀ ਆਬਕਾਰੀ ਨੀਤੀ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਬੀ.ਆਰ.ਐਸ. ਨੇਤਾ ਕੇ ਕਵਿਤਾ ਦੁਆਰਾ ਦਾਖਲ ਜ਼ਮਾਨਤ ਪਟੀਸ਼ਨ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਮਾਮਲੇ ਦੀ ਵਿਸਥਾਰਤ ਸੁਣਵਾਈ ਲਈ 24 ਮਈ ਦੀ ਤਰੀਕ ਤੈਅ ਕੀਤੀ ਹੈ। ਕੇ ਕਵਿਤਾ ਨੇ ਸੀ.ਬੀ.ਆਈ. ਕੇਸ ਵਿਚ ਦਿੱਲੀ ਹਾਈ ਕੋਰਟ ਵਿਚ ਜ਼ਮਾਨਤ ਪਟੀਸ਼ਨ ਵੀ ਦਾਖਲ ਕੀਤੀ ਹੈ, ਜਿਸ ਦੀ ਸੋਮਵਾਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ। ਹਾਲ ਹੀ ਵਿਚ ਹੇਠਲੀ ਅਦਾਲਤ ਨੇ ਦੋਵਾਂ ਮਾਮਲਿਆਂ ਵਿਚ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।