ਕੰਗਨਾ ਰਣੌਤ ਦੇ ਥੱਪੜ ਮਾਮਲੇ ‘ਚ ਵੱਡੀ ਕਾਰਵਾਈ, CISF ਦੇ ਡੀਜੀ ਨੇ ਮਹਿਲਾ ਕਾਂਸਟੇਬਲ ਨੂੰ ਕੀਤਾ ਮੁਅੱਤਲ
(TTT)ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਚੋਣ ਜਿੱਤਣ ਵਾਲੀ ਅਭਿਨੇਤਰੀ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਸੀਆਈਐਸਐਫ ਦੀ ਮਹਿਲਾ ਜਵਾਨ ਨੇ ਥੱਪੜ ਮਾਰ ਦਿੱਤਾ। ਹੁਣ ਦੋਸ਼ੀ ਮਹਿਲਾ CISF ਕਰਮੀਆਂ ‘ਤੇ ਸਖਤ ਕਾਰਵਾਈ ਕਰਦੇ ਹੋਏ CISF ਦੇ DG ਨੇ ਉਸ ਨੂੰ ਮੁਅੱਤਲ ਕਰ ਦਿੱਤਾ ਹੈ। ਨਾਲ ਹੀ ਜਾਂਚ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ।