
ਨਸ਼ਾ ਤਸਕਰਾਂ ਖ਼ਿਲਾਫ਼ ਕਪੂਰਥਲਾ ਪੁਲਿਸ ਦੀ ਵੱਡੀ ਕਾਰਵਾਈ: 2 ਦੋਸ਼ੀ ਗ੍ਰਿਫ਼ਤਾਰ, 1 ਕਿਲੋ ਗਾਂਜਾ ਬਰਾਮਦ

(TTT) ਕਪੂਰਥਲਾ ਪੁਲਿਸ ਨੇ ਨਸ਼ੇ ਦੇ ਖਿਲਾਫ਼ ਚਲਾਈ ਮੁਹਿੰਮ ਤਹਿਤ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ, ਪੁਲਿਸ ਨੇ 2 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ 1 ਕਿਲੋ ਗਾਂਜਾ ਬਰਾਮਦ ਕੀਤਾ ਹੈ। ਇਹ ਕਾਰਵਾਈ ਨਸ਼ੇ ਖਿਲਾਫ਼ ਸਰਕਾਰ ਅਤੇ ਪੁਲਿਸ ਵੱਲੋਂ ਚਲਾਈ ਜਾ ਰਹੀ ਜ਼ਰੂਰੀ ਮੁਹਿੰਮ ਦਾ ਹਿੱਸਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਹ ਦੇਖਿਆ ਜਾ ਰਿਹਾ ਹੈ ਕਿ ਦੋਸ਼ੀਆਂ ਦਾ ਨਸ਼ਾ ਤਸਕਰੀ ਦੇ ਕਿਸੇ ਵੱਡੇ ਜਾਲ ਨਾਲ ਸੰਬੰਧ ਹੈ ਜਾਂ ਨਹੀਂ। ਕਪੂਰਥਲਾ ਪੁਲਿਸ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਨਸ਼ੇ ਦੇ ਵਿਰੁੱਧ ਸਹਿਯੋਗ ਦੇਣ ਅਤੇ ਅਜੇਹੀ ਗਤੀਵਿਧੀਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ
