PM ਮੋਦੀ ਦੀ ਰੈਲੀ ਤੋਂ ਪਹਿਲਾਂ ਪਟਿਆਲਾ ‘ਚ ਲਿਖੇ ਖ਼ਾਲਿਸਤਾਨੀ ਨਾਅਰੇ! ਗੁਰਪਤਵੰਤ ਪੰਨੂ ਨੇ ਜਾਰੀ ਕੀਤੀ ਵੀਡੀਓ
(TTT)ਪਟਿਆਲਾ (ਬਲਜਿੰਦਰ): ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ‘ਤੇ ਆ ਰਹੇ ਹਨ। ਉਹ ਭਲਕੇ ਪਟਿਆਲਾ ਵਿਖੇ ਚੋਣ ਰੈਲੀ ਕਰਨਗੇ। ਉਸ ਤੋਂ ਪਹਿਲਾਂ ਪਟਿਆਲਾ ਵਿਚ ਖ਼ਾਲਿਸਤਾਨੀ ਨਾਅਰੇ ਲਿਖੇ ਗਏ ਹਨ। ਵਿਦੇਸ਼ ਬੈਠੇ ਅੱਤਵਾਦੀ ਗੁਰਪਤਵੰਤ ਪੰਨੂ ਨੇ ਇਸ ਬਾਰੇ ਇਕ ਵੀਡੀਓ ਵੀ ਸਾਂਝੀ ਕੀਤੀ ਹੈ।